ਪੰਜਾਬੀ ਯੂਨੀਵਰਸਿਟੀ ਵਿਖੇ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ 

By  Pardeep Singh June 23rd 2022 02:03 PM

ਪਟਿਆਲਾ: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਅਕਸਰ ਹੀ ਧਰਨਿਆ ਦਾ ਕੇਂਦਰ ਬਿੰਦੂ ਬਣੀ ਰਹੀ ਹੈ। ਚਾਹੇ ਉਹ ਵਿਦਿਆਰਥੀਆਂ ਦੀਆਂ ਫੀਸਾਂ ਸਬੰਧੀ ਜਾਂ ਫਿਰ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਸੰਬੰਧੀ ਹਰ ਰੋਜ਼ ਯੂਨੀਵਰਸਿਟੀ ਵਿਖੇ ਧਰਨੇ ਦੇਖਣ ਨੂੰ ਮਿਲਦੇ ਹਨ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।  ਮਿਲੀ ਜਾਣਕਾਰੀ ਮੁਤਾਬਿਕ ਧਰਨੇ ਵਿੱਚ ਦੋ ਮਹਿਲਾ ਅਧਿਆਪਕਾਂ ਵੱਲੋਂ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਗਈ ਹੈ। ਧਰਨਾ ਪ੍ਰਦਰਸ਼ਨ ਕਰ ਰਹੇ ਗੈਸਟ ਫੈਕਲਟੀ ਦੇ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜ਼ ਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਵੀ 12 ਮਹੀਨੇ ਕੀਤਾ ਜਾਵੇ ਅਤੇ ਮਹਿਲਾ ਅਧਿਆਪਕਾਂ ਲਈ ਮੈਟਰਨਿਟੀ ਛੁੱਟੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਰੈਗੂਲਰ ਭਰਤੀ ਕਰਨ ਤੋਂ ਪਹਿਲਾਂ ਗੈਸਟ ਫੈਕਲਟੀ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਰੱਖਿਆ ਜਾਵੇ। ਪਿਛਲੇ ਕਈ ਮਹੀਨਿਆਂ ਤੋਂ ਗੈਸਟ ਫਕੈਲਟੀ ਅਧਿਆਪਕਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹੈ। ਉੱਥੇ ਹੀ ਅਧਿਆਪਕਾਂ ਨੇ ਕਿਹਾ ਕਿ ਕਿਸੇ ਵੀ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਦੀ ਬਾਂਹ ਨਹੀਂ ਫੜੀ ਅਤੇ ਜੇਕਰ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਵੱਡੀ ਗ੍ਰਾਂਟ ਜਾਰੀ ਨਹੀਂ ਕੀਤੀ ਜਾਂਦੀ ਤਾਂ ਆਉਣ ਵਾਲੇ ਸਮੇਂ ਵਿਚ ਯੂਨੀਵਰਸਿਟਰੀ ਖ਼ਤਮ ਹੋ ਜਾਵੇਗੀ। ਵੱਖ-ਵੱਖ ਵਿਸ਼ਿਆ ਦੇ ਅਧਿਆਪਕ ਗੈਸਟ ਫੈਕਲਟੀ ਅਤੇ ਐਡਹਾਕ ਉੱਤੇ ਕੰਮ ਕਰ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਪੀਐਚਡੀ ਕਰਕੇ ਵੀ ਅਸੀਂ ਘੱਟ ਤਨਖਾਹ ਉੱਤੇ ਕੰਮ ਕਰ ਰਹੇ ਹਾਂ। ਇਹ ਵੀ ਪੜ੍ਹੋ:ਸ਼ੇਅਰ ਬਾਜ਼ਾਰ 'ਚ ਉਛਾਲ, ਨਿਵੇਸ਼ਕਾਂ ਦੇ ਚਿਹਰੇ 'ਤੇ ਆਈ ਰੌਣਕ -PTC News

Related Post