ਡੇਂਗੂ-ਚਿਕਨਗੁਨੀਆ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਲਿਆ ਇਹ ਵੱਡਾ ਫ਼ੈਸਲਾ

By  Joshi October 12th 2018 12:25 PM -- Updated: October 12th 2018 12:27 PM

ਡੇਂਗੂ-ਚਿਕਨਗੁਨੀਆ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਲਿਆ ਇਹ ਵੱਡਾ ਫ਼ੈਸਲਾ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਕਿਉਕਿ ਬਦਲ ਰਹੇ ਮੌਸਮ ਦੇ ਨਾਲ ਡੇਂਗੂ ਅਤੇ ਚਿਕਨਗੁਨੀਆ ਦਾ ਸੀਜ਼ਨ ਵੀ ਸ਼ੁਰੂ ਹੋ ਚੁੱਕਿਆ ਹੈ। ਡੇਂਗੂ ਅਤੇ ਚਿਕਨਗੁਨੀਆ ਸਾਡੇ ਲਈ ਕਾਫੀ ਖ਼ਤਰਨਾਕ ਸਾਬਿਤ ਹੁੰਦੇ ਹਨ। ਜਿਸ ਨਾਲ ਅਸੀਂ ਕਈ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਾਂ। ਤੁਹਾਨੂੰ ਦੱਸ ਦੇਈਏ ਕਿ ਡੇਂਗੂ ਬੁਖਾਰ ਮਾਦਾ ਐਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਕੂਲਰਾਂ, ਕੰਟੇਨਰਾਂ, ਫਰਿੱਜ ਦੇ ਪਿੱਛੇ ਲੱਗੀਆਂ ਟ੍ਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ 'ਤੇ ਪਏ ਕਬਾੜ ਆਦਿ 'ਚ ਖੜ੍ਹੇ ਸਾਫ ਪਾਣੀ 'ਚ ਪੈਦਾ ਹੁੰਦਾ ਹੈ। ਅਕਸਰ ਹੀ ਇਹ ਮੱਛਰ ਸਵੇਰ ਵੇਲੇ ਸਰੀਰ ਦੇ ਹੇਠਲੇ ਹਿੱਸੇ ਨੂੰ ਕੱਟਦਾ ਹੈ। ਇਸ ਦੇ ਬਚਾਅ ਲਈ ਸਿਹਤ ਵਿਭਾਗ ਵੱਲੋਂ ਥਾਂ-ਥਾਂ 'ਤੇ ਜਾਗਰੂਕ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। —PTC News

Related Post