ਕੋਰੋਨਾ ਮਗਰੋਂ ਪੰਜਾਬ ਵਿੱਚ ਡੇਂਗੂ ਦਾ ਕਹਿਰ, ਤੋੜੇ ਪਿਛਲੇ ਸਾਰੇ ਰਿਕਾਰਡ

By  Riya Bawa November 14th 2021 09:53 AM

ਚੰਡੀਗੜ੍ਹ- ਪੰਜਾਬ ਵਿਚ ਕੋਰੋਨਾ ਤੋਂ ਬਾਅਦ ਹੁਣ ਡੇਂਗੂ ਨੇ ਹਾਹਾਕਾਰ ਮਚਾ ਦਿੱਤੀ ਹੈ। ਇਸ ਸਾਲ ਡੇਂਗੂ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸਰਕਾਰੀ ਅੰਕੜਿਆਂ ਦੇ ਮੁਤਾਬਿਕ ਇਸ ਵੇਲੇ ਪੰਜਾਬ ਭਰ ਵਿੱਚ 20 ਹਜ਼ਾਰ ਤੋਂ ਵੱਧ ਡੇਂਗੂ ਦੇ ਕੇਸ ਸਾਹਮਣੇ ਆਏ ਹਨ ਤੇ 70 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸ ਸਾਲ ਜ਼ਿਲ੍ਹਾ ਮੁਹਾਲੀ ਵਿੱਚ ਡੇਂਗੂ ਦੇ ਤਿੰਨ ਹਜ਼ਾਰ ਕੇਸ ਮਿਲੇ ਹਨ ਤੇ 36 ਵਿਅਕਤੀਆਂ ਦੀ ਮੌਤ ਹੋਈ ਹੈ।

Delhi hospitals witness surge in dengue cases

ਦੂਜੇ ਨੰਬਰ ’ਤੇ ਬਠਿੰਡਾ ਹੈ, ਜਿਥੇ 2,200 ਕੇਸ ਸਾਹਮਣੇ ਆਏ ਤੇ ਪੰਜ ਵਿਅਕਤੀਆਂ ਨੇ ਦਮ ਤੋੜ ਦਿੱਤਾ। ਉਧਰ, ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਪੱਬਾਂ ਭਾਰ ਹੈ। ਅਧਿਕਾਰੀਆਂ ਅਨੁਸਾਰ ਹੁਣ ਤੱਕ ਪੰਜਾਬ ਵਿਚ 16.50 ਲੱਖ ਘਰਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਮੱਛਰ ਦੇ ਕੱਟਣ ਨਾਲ ਡੇਂਗੂ ਵਰਗੀਆਂ ਬੀਮਾਰੀਆਂ ਹੁੰਦੀਆਂ ਹਨ। ਅੱਜਕੱਲ੍ਹ ਕੋਇਲ ਤੇ ਹੋਰ ਮੱਛਰ ਭਜਾਉਣ ਵਾਲੇ ਤਰਲ ਰੀਫਿਲ ਵੀ ਮੱਛਰਾਂ 'ਤੇ ਕੰਮ ਨਹੀਂ ਕਰਦੇ। ਇਨ੍ਹਾਂ ਤਰੀਕਿਆਂ ਨਾਲ ਕੁਝ ਸਮੇਂ ਲਈ ਹੀ ਰਾਹਤ ਮਿਲਦੀ ਹੈ, ਜਿਵੇਂ ਹੀ ਇਨ੍ਹਾਂ ਦਾ ਅਸਰ ਘੱਟ ਹੁੰਦਾ ਹੈ ਤਾਂ ਮੱਛਰ ਕੱਟਣਾ ਸ਼ੁਰੂ ਕਰ ਦਿੰਦੇ ਹਨ।

Two dengue cases reported in Fazilka on Wednesday

ਕੀ ਹੈ ਡੇਂਗੂ ਬੁਖਾਰ

ਡੇਂਗੂ ਇੱਕ ਮੱਛਰ ਵੱਲੋਂ ਫੈਲਣ ਵਾਲਾ ਵਾਇਰਲ ਇਨਫੈਕਸ਼ਨ ਹੈ ਜੋ ਪੂਰੀ ਦੁਨੀਆ ਵਿੱਚ ਟ੍ਰੋਪੀਕਲ ਅਤੇ ਸਬ-ਟ੍ਰੋਪੀਕਲ ਮੌਸਮ ਵਿੱਚ ਪਾਇਆ ਜਾ ਸਕਦਾ ਹੈ। ਡੇਂਗੂ ਬੁਖਾਰ ਫਲੇਵੀਵਿਰੀਡੇ ਪਰਿਵਾਰ ਦੇ ਵਾਇਰਸ ਜਾਂ ਡੇਂਗੂ ਵਾਇਰਸ ਕਾਰਨ ਹੁੰਦਾ ਹੈ।

Punjab Dengue fever Due Boy And Woman Death

-PTC News

Related Post