ਪੰਜਾਬ ‘ਚ ਡੇਂਗੂ ਦਾ ਕਹਿਰ, ਹੁਣ ਤੱਕ 16,129 ਕੇਸਾਂ ਦੇ ਨਾਲ 60 ਤੋਂ ਵੱਧ ਲੋਕਾਂ ਦੀ ਹੋਈ ਮੌਤ

By  Riya Bawa October 31st 2021 01:13 PM

ਚੰਡੀਗੜ੍ਹ: ਪੰਜਾਬ ਵਿਚ ਡੇਂਗੂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਕ ਤਾਜਾ ਰਿਪੋਰਟ ਦੇ ਮੁਤਾਬਿਕ ਇਸ ਸਾਲ ਸੂਬੇ ‘ਚ ਡੇਂਗੂ ਦੇ ਹੁਣ ਤਕ ਦੇ ਸਭ ਤੋਂ ਵੱਧ ਮਾਮਲੇ ਦਰਜ ਹੋਣ ਨਾਲ ਪੰਜਾਬ ਸਰਕਾਰ ਦੀ ਚਿੰਤਾ ਵਧ ਗਈ ਹੈ। ਪੰਜਾਬ ‘ਚ ਹੁਣ ਤਕ 16, 129 ਮਾਮਲੇ ਸਾਹਮਣੇ ਆਏ ਹਨ ਤੇ 60 ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾਂ ਇਕ ਸਾਲ ਵਿੱਚ ਸਭ ਤੋਂ ਵੱਧ ਕੇਸ ਅਤੇ ਮੌਤਾਂ 2017 ਦਰਜ ਕੀਤੀਆਂ ਗਈਆਂ ਹਨ। ਜਦੋਂ ਡੇਂਗੂ ਕਾਰਨ 15, 398 ਵਿਅਕਤੀ ਇਨਫੈਕਟਡ ਹੋਏ ਸਨ ਤੇ 18 ਵਿਅਕਤੀਆਂ ਦੀ ਮੌਤ ਹੋ ਗਈ ਸੀ।

ਪੰਜਾਬ 'ਚ ਮੋਹਾਲੀ 2,457 ਕੇਸ ਤੇ 31 ਮੌਤਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ ਹੈ। ਇਸ ਤੋਂ ਬਾਅਦ ਬਠਿੰਡਾ, ਹੁਸ਼ਿਆਰਪੁਰ, ਅੰਮ੍ਰਿਤਸਰ ਤੇ ਪਠਾਨਕੋਟ ‘ਚ ਵੀ ਡੇਂਗੂ ਦਾ ਕਹਿਰ ਹੈ। ਦੱਸ ਦਈਏ ਕਿ 30 ਸਤੰਬਰ ਤੋਂ 30 ਅਕਤੂਬਰ ਦਰਮਿਆਨ ਸੂਬੇ ‘ਚ 12,000 ਕੇਸ ਦਰਜ ਹੋਏ ਤੇ 50 ਤੋਂ ਵੱਧ ਮੌਤਾਂ ਹੋਈਆਂ।

ਇਨ੍ਹੀਂ ਦਿਨੀਂ ਡੇਂਗੂ ਲੋਕਾਂ ਲਈ ਮੁਸੀਬਤ ਦਾ ਕਾਰਨ ਬਣਿਆ ਹੋਇਆ ਹੈ। ਪੰਜਾਬ ਵਿੱਚ ਡੇਂਗੂ ਵੀ ਕਾਬੂ ਤੋਂ ਬਾਹਰ ਹੁੰਦਾ ਜਾ ਰਿਹਾ ਹੈ, ਜਿਸ ਨੇ ਸੂਬੇ ਵਿੱਚ ਪਿਛਲੇ ਚਾਰ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ 16,129 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ ਇਸ ਕਾਰਨ 60 ਲੋਕਾਂ ਦੀ ਮੌਤ ਹੋ ਚੁੱਕੀ ਹੈ।

Dengue cases in Punjab on 'alarming rise'

-PTC News

Related Post