ਡੇਂਗੂ ਨੇ ਮਚਾਈ ਤਬਾਹੀ, ਲੁਧਿਆਣਾ 'ਚ 122 ਨਵੇਂ ਮਰੀਜ਼ ਆਏ ਸਾਹਮਣੇ

By  Riya Bawa October 28th 2021 03:49 PM

ਲੁਧਿਆਣਾ: ਪੰਜਾਬ ਭਰ 'ਚ ਡੇਂਗੂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜੇਕਰ ਲੁਧਿਆਣਾ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ ਦੇ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ। ਲੁਧਿਆਣਾ 'ਚ ਡੇਂਗੂ ਦੇ 122 ਨਵੇਂ ਮਾਮਲੇ ਸਾਹਮਣੇ ਆ ਗਏ ਹਨ। ਇਸ ਤੋਂ ਬਾਅਦ ਜ਼ਿਲ੍ਹੇ 'ਚ ਡੇਂਗੂ ਦੇ ਕੇਸਾਂ ਦੀ ਕੁੱਲ ਗਿਣਤੀ 1026 'ਤੇ ਪਹੁੰਚ ਗਈ ਹੈ। ਜੇਕਰ ਸ਼ੱਕੀ ਡੇਂਗੂ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹੇ 'ਚ ਕੁੱਲ 2656 ਡੇਂਗੂ ਦੇ ਸ਼ੱਕੀ ਮਰੀਜ਼ ਪਾਏ ਗਏ ਹਨ।

ਲੁਧਿਆਣਾ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ 16 ਮਰੀਜ਼ ਦਾਖ਼ਲ ਹਨ, ਜਦੋਂ ਕਿ ਨਿੱਜੀ ਹਸਪਤਾਲਾਂ ਦੀ ਗੱਲ ਕੀਤੀ ਜਾਵੇ ਤਾਂ ਕੁੱਲ 378 ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ। ਇਸ ਸਬੰਧੀ ਜਦੋਂ ਡੇਂਗੂ ਨਾਲ ਨਜਿੱਠਣ ਲਈ ਬਣਾਏ ਗਏ ਡੇਂਗੂ ਇੰਚਾਰਜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਡੇਂਗੂ ਦੇ ਮਰੀਜ਼ਾਂ 'ਚ ਇਜ਼ਾਫਾ ਹੋ ਰਿਹਾ ਹੈ, ਜੋ ਕਿ ਕਾਫ਼ੀ ਚਿੰਤਾ ਵਾਲੀ ਗੱਲ ਹੈ।

Delhi logs 139 cases of dengue in October so far

ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਵੱਲੋਂ ਤਾਂ ਲਗਾਤਾਰ ਇਲਾਕਿਆਂ 'ਚ ਫੌਗਿੰਗ ਕਰਵਾਈ ਜਾ ਰਹੀ ਹੈ ਪਰ ਲੋਕ ਬਹੁਤਾ ਸਹਿਯੋਗ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਲੋਕ ਘਰਾਂ 'ਚ ਫੌਗਿੰਗ ਨਹੀਂ ਕਰਵਾ ਰਹੇ, ਜਿਸ ਕਾਰਨ ਲਾਰਵਾ ਵੱਧਦਾ ਜਾ ਰਿਹਾ ਹੈ। ਦੱਸ ਦੇਈਏ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਡੇਂਗੂ ਦੇ ਮਰੀਜ਼ਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਮਾਹਿਰਾਂ ਵੱਲੋਂ ਇਸ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਹਨ ਨਵੇਂ ਲੱਛਣ-

ਜ਼ਿਆਦਾ ਗੰਭੀਰ ਹਾਲਾਤਾਂ ਵਿੱਚ ਪੇਟ ਦਰਦ, ਵਾਰ ਵਾਰ ਉਲਟੀ ਆਉਣਾ, ਮਸੂੜਿਆਂ ਵਿੱਚ ਖੂਨ, ਥਕਾਵਟ, ਬੇਚੈਨੀ, ਸਾਹ ਲੈਣ ਵਿੱਚ ਦਿੱਕਤ ਹੋ ਸਕਦੀ ਹੈ।

-PTC News

Related Post