Thu, Mar 12, 2026
Whatsapp

ਕਬਜ਼ੇ ਕਰਨ ਤੋਂ ਪਹਿਲਾਂ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ 'ਚੋਂ ਡੀਨੋਟੀਫਾਈ ਕਰਵਾਏ ਸਰਕਾਰ : ਜਥੇਦਾਰ ਹਰਪ੍ਰੀਤ ਸਿੰਘ

Reported by:  PTC News Desk  Edited by:  Pardeep Singh -- February 20th 2023 08:26 PM
ਕਬਜ਼ੇ ਕਰਨ ਤੋਂ ਪਹਿਲਾਂ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ 'ਚੋਂ ਡੀਨੋਟੀਫਾਈ ਕਰਵਾਏ ਸਰਕਾਰ : ਜਥੇਦਾਰ ਹਰਪ੍ਰੀਤ ਸਿੰਘ

ਕਬਜ਼ੇ ਕਰਨ ਤੋਂ ਪਹਿਲਾਂ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ 'ਚੋਂ ਡੀਨੋਟੀਫਾਈ ਕਰਵਾਏ ਸਰਕਾਰ : ਜਥੇਦਾਰ ਹਰਪ੍ਰੀਤ ਸਿੰਘ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਨੂੰ ਤੜਨਾ ਕਰਦਿਆਂ ਕਿਹਾ ਕਿ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਤੋਂ ਪਹਿਲਾਂ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿਚੋਂ ਡੀਨੋਟੀਫਾਈ ਕਰਵਾਏ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਦਾਖਲ ਹੋ ਕੇ ਕਬਜਾ ਕਰਨ ਤੋਂ ਰੋਕਣ ਵਾਲੇ ਉਥੋਂ ਦੇ ਸਿੱਖਾਂ ਨੂੰ ਗ੍ਰਿਫ਼ਤਾਰ ਕਰਨਾ ਨਿੰਦਨਯੋਗ ਹੈ।

ਜਥੇਦਾਰ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਗੁਰਦੁਆਰਾ ਸਾਹਿਬਾਨ 'ਤੇ ਪੁਲਿਸ ਦੇ ਜ਼ੋਰ ਨਾਲ ਕਬਜ਼ੇ ਕਰਨੇ ਹਨ ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਐਕਟ 1925 ਨੂੰ ਪਾਰਲੀਮੈਂਟ ਵਿਚੋਂ ਡੀਨੋਟੀਫਾਈ ਕਰਵਾਏ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।

- PTC NEWS

Top News view more...

Latest News view more...

PTC NETWORK
PTC NETWORK