ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਆਮ ਜਨਜੀਵਨ ਹੋਇਆ ਪ੍ਰਭਾਵਿਤ

By  Jashan A January 15th 2020 08:44 AM -- Updated: January 15th 2020 08:49 AM

ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਆਮ ਜਨਜੀਵਨ ਹੋਇਆ ਪ੍ਰਭਾਵਿਤ,ਜਲੰਧਰ: ਲੋਹੜੀ ਵਾਲੇ ਦਿਨ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਪਈ ਭਾਰੀ ਬਾਰਿਸ਼ ਤੋਂ ਬਾਅਦ ਹਰ ਪਾਸੇ ਸੰਘਣੀ ਧੁੰਦ ਦੀ ਚਾਦਰ ਦਿਖਾਈ ਦੇ ਰਹੀ ਹੈ। ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਕਾਰਨ ਜਿਥੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ, ਉਥੇ ਹੀ ਇਸ ਅਸਰ ਆਵਾਜਾਈ 'ਤੇ ਵੀ ਪੈ ਰਿਹਾ ਹੈ।ਧੁੰਦ ਕਾਰਨ ਸੜਕੀ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋ ਰਹੀ ਹੈ ਅਤੇ ਵਾਹਨ ਢਿੱਲੀ ਰਫ਼ਤਾਰ ਨਾਲ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਨੂੰ ਅੱਗੇ ਵਧ ਰਹੇ ਹਨ। ਹੋਰ ਪੜ੍ਹੋ:ਅਮਰੀਕਾ 'ਚ ਭਾਰੀ ਮੀਂਹ ਤੇ ਹਨੇਰੀ, ਕਾਰਾਂ ਦੀਆਂ ਛੱਤਾਂ 'ਤੇ ਚੜ੍ਹੇ ਲੋਕ (ਤਸਵੀਰਾਂ) ਤੁਹਾਨੂੰ ਦੱਸ ਦੇਈਏ ਕਿ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ, ਜਿਸ ਕਾਰਨ ਮੁੜ ਤੋਂ ਠੰਡ 'ਚ ਵਾਧਾ ਹੋਇਆ ਹੈ। ਠੰਡ ਤੋਂ ਬਚਣ ਲਈ ਲੋਕ ਅੱਗ ਦਾ ਅਤੇ ਹੋਰ ਗਰਮ ਚੀਜ਼ਾਂ ਦਾ ਸਹਾਰਾ ਲੈ ਰਹੇ ਹਨ। -PTC News

Related Post