ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰਨ ਲੱਗੇ ਲੋਕ

By  Jashan A December 16th 2019 01:20 PM

ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਠੁਰ-ਠੁਰ ਕਰਨ ਲੱਗੇ ਲੋਕ,ਜਲੰਧਰ: ਪਿਛਲੇ 2 ਦਿਨਾਂ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਬਾਰਿਸ਼ ਹੋਣ ਕਾਰਨ ਜਿਥੇ ਠੰਡ 'ਚ ਵਾਧਾ ਹੋਇਆ ਹੈ, ਉਥੇ ਹੀ ਸੰਘਣੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਸੰਘਣੀ ਧੁੰਦ ਕਾਰਨ ਜਨ ਜੀਵਨ ’ਤੇ ਕਾਫੀ ਅਸਰ ਪੈ ਰਿਹਾ ਹੈ।

Fogਧੁੰਦ ਕਾਰਨ ਠੁਰ-ਠੁਰ ਕਰ ਰਹੇ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ ਅਤੇ ਆਵਾਜਾਈ ਘੱਟ ਗਈ ਅਤੇ ਰੇਲ ਗੱਡੀਆਂ ਦੀ ਰਫਤਾਰ ਵੀ ਹੋਲੀ ਹੋ ਗਈ ਹੈ।

ਹੋਰ ਪੜ੍ਹੋ : ਕਿਸੇ ਜ਼ਮਾਨੇ 'ਚ ਕਾਮੇਡੀ ਦਾ ਕਿੰਗ ਅਖਵਾਉਂਦਾ ਹੁਣ ਡੁੱਬਾ ਹੈ ਕਰਜ਼ੇ 'ਚ, ਖਾ ਰਿਹਾ ਹੈ ਦਰ ਦਰ ਦੀਆਂ ਠੋਕਰਾਂ

Fogਉਧਰ ਠੰਡ ਤੋਂ ਰਾਹਤ ਪਾਉਣ ਲਈ ਲੋਕ ਅੱਗ ਦਾ ਸਹਾਰਾ ਲੈ ਰਹੇ ਹਨ। ਸਵੇਰ ਦੇ ਸਮੇਂ ਪੈ ਰਹੀ ਧੁੰਦ ਕਾਰਨ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਨੂੰ ਆਪਣੀਆਂ ਗੱਡੀਆਂ ਦੀਆਂ ਬੱਤੀਆਂ ਜਗਾ ਕੇ ਸਫਰ ਤੈਅ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਡ ਦਾ ਹੋਰ ਜ਼ਿਆਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।

-PTC News

Related Post