ਉਪ ਮੁੱਖ ਮੰਤਰੀ ਰੰਧਾਵਾ ਨੇ ਅਚਨਚੇਤੀ ਚੈਕਿੰਗ ਦੌਰਾਨ 3 ਪੁਲਿਸ ਕਰਮਚਾਰੀ ਕੀਤੇ ਮੁਅੱਤਲ

By  Riya Bawa October 28th 2021 12:37 PM -- Updated: October 28th 2021 12:46 PM

ਫਿਲੌਰ- ਜਲੰਧਰ ਦੇ ਫਿਲੌਰ 'ਚ ਬਣੇ ਹਾਈਟੈੱਕ ਨਾਕੇ 'ਤੇ ਲਾਪਰਵਾਹੀ ਕਰਨਾ 3 ਪੁਲਸ ਮੁਲਾਜ਼ਮਾਂ ਨੂੰ ਭਾਰੀ ਪੈ ਗਿਆ। ਇਸ ਦੌਰਾਨ ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਫਿਲੌਰ ਨਾਕੇ ਦੀ ਅਚਨਚੇਤ ਜਾਂਚ ਕੀਤੀ।

ਇਸ ਦੌਰਾਨ ਜਾਂਚ ਕਰਦਿਆਂ ਰੰਧਾਵਾ ਨੇ ਇੱਥੇ ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. ਜਸਵੰਤ ਸਿੰਘ ਸਮੇਤ ਤਿੰਨ ਪੁਲਿਸ ਕਰਮਚਾਰੀਆਂ ਨੂੰ ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ ਵਿਚ ਤੁਰੰਤ ਸਸਪੈਂਡ ਕਰਨ ਦੇ ਹੁਕਮ ਦਿੱਤੇ।

Haryana Police DSP

ਦੱਸ ਦੇਈਏ ਕਿ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਟ੍ਰੈਫਿਕ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ 'ਤੇ ਨਾਖੁਸ਼ੀ ਪ੍ਰਗਟਾਈ।  ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੁਲਿਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ ਉੱਥੇ ਰਾਹਗੀਰਾਂ ਨੂੰ ਟ੍ਰੈਫ਼ਕਿ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਏ।

-PTC News

Related Post