ਡਿਪਟੀ ਕਮਿਸ਼ਨਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਇਹਤਿਆਤ ਵਰਤਣ ’ਤੇ ਜ਼ੋਰ

By  Jasmeet Singh April 16th 2022 10:05 PM -- Updated: April 16th 2022 10:09 PM

ਪਟਿਆਲਾ, 16 ਅਪ੍ਰੈਲ 2022: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਵਿਡ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਬਚਾਓ ਸਾਧਨ,ਜਿਵੇਂ ਕਿ ਜਨਤਕ ਥਾਵਾਂ ’ਤੇ ਮਾਸਕ ਦੀ ਵਰਤੋਂ ਅਤੇ ਕੋਵਿਡ ਵੈਕਸੀਨੇਸ਼ਨ ਕਰਵਾਉਣਾ ਲਾਜਮੀ ਯਕੀਨੀ ਬਣਾਉਣ। ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੀ ਮਹਿਲਾ ਵਰਕਰ ਦੀ ਧਮਕੀਆਂ ਦੀ ਭੇਂਟ ਚੜ੍ਹਿਆ ਨੌਜਵਾਨ Covid-19: India logs 1,086 new cases, 71 deaths in 24 hours ਉਨ੍ਹਾਂ ਕਿਹਾ ਕਿ ਹਾਲਾਂਕ‌ਿ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਬੀਤੇ ਸਮੇਂ ਦੌਰਾਨ ਭਾਰੀ ਕਮੀ ਆਈ ਹੈ ਪਰੰਤੂ ਇਸ ਦੇ ਬਾਅਦ ਵੀ ਦੇਸ਼ ਦੇ ਕੁਝ ਰਾਜਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਦੁਬਾਰਾ ਮਾਮੂਲੀ ਵਾਧਾ ਦੇਖਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ, ’’ਅਸੀਂ ਆਪਣੇ ਜ਼ਿਲ੍ਹੇ ਪਟਿਆਲਾ ਨੂੰ ਕਿਸੇ ਵੀ ਹੋਰ ਕੋਵਿਡ ਲਹਿਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਪਰੰਤੂ ਇਸ ਲਈ ਸਾਨੂੰ ਸਹਿਯੋਗ ਕਰਨਾ ਪਵੇਗਾ।" ਉਨ੍ਹਾਂ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਇਕ ਸਲਾਹਕਾਰੀ ਜਾਰੀ ਕਰਦਿਆਂ ਕਿਹਾ ਕਿ ਮਾਸਕ ਪਾਉਣ ਸਮੇਤ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਜਿਵੇਂ ਕਿ ਜਨਤਕ ਥਾਵਾਂ ’ਤੇ ਦੂਰੀ ਬਣਾਈ ਰੱਖਣਾ, ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ, ਹੱਥ ਧੋਣਾ ਅਤੇ ਵਾਰ-ਵਾਰ ਸੈਨੀਟਾਈਜ਼ਰ ਦੀ ਵਰਤੋਂ ਕਰਨਾ। corona variant XE, corona XE variant, corona update, corona virus ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ, ਇਮਿਊਨਿਟੀ ਲੈਵਲ ਨੂੰ ਬਣਾਈ ਰੱਖਣ ਲਈ ਕੋਵਿਡ ਵੈਕਸੀਨ ਦੀ ਢੁਕਵੀਂ ਖੁਰਾਕ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕਾਂ ਦੀ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਬਕਾਇਆ ਹੈ, ਉਨ੍ਹਾਂ ਨੂੰ ਇਹ ਜਲਦੀ ਤੋਂ ਜਲਦੀ ਲੈਣੀ ਚਾਹੀਦੀ ਹੈ ਅਤੇ ਜਿਨ੍ਹਾਂ ਨੂੰ 9 ਮਹੀਨੇ ਪਹਿਲਾਂ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਮਿਲੀ ਹੈ, ਉਨ੍ਹਾਂ ਨੂੰ ਸਾਵਧਾਨੀ ਵਾਲੀ ਬੂਸਟਰ ਖੁਰਾਕ ਲੈਣੀ ਚਾਹੀਦੀ ਹੈ। ਇਹ ਵੀ ਪੜ੍ਹੋ: ਟੋਬੇ 'ਚ ਨਹਾਉਣ ਲਈ ਉੱਤਰੇ ਦੋ ਸਕੇ ਭਰਾਵਾਂ ਦੀ ਹੋਈ ਮੌਤ corona virus corona virus update, india covid update, corona vaccination ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ 12-14 ਸਾਲ ਦੇ ਬੱਚਿਆਂ ਲਈ ਕੋਰਬੇਵੈਕਸ ਅਤੇ 15-18 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਦੀਆਂ ਮੁਫਤ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। -PTC News

Related Post