ਕਰਤਾਰਪੁਰ ਲਾਂਘਾ: ਅਰਦਾਸ ਉਪਰੰਤ ਸ਼ਬਦ ਦਾ ਜਾਪ ਕਰਦਿਆਂ ਅਕਾਲੀ ਲੀਡਰਸ਼ਿਪ ਸ਼ਾਮਿਲ ਹੋਵੇਗੀ ਨੀਂਹ ਪੱਥਰ ਸਮਾਗਮ 'ਚ

By  Jashan A November 25th 2018 11:26 AM -- Updated: November 25th 2018 04:05 PM

ਚੰਡੀਗੜ੍ਹ: ਕੇਂਦਰ ਵੱਲੋਂ ਕਰਤਾਰਪੁਰ ਲਾਂਘੇ ਦੇ ਸਬੰਧੀ ਲੈ ਗਏ ਇਤਿਹਾਸਿਕ ਫ਼ੈਸਲੇ ਤੋਂ ਬਾਅਦ ਸਿੱਖ ਭਾਈਚਾਰੇ ‘ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਭਾਰਤ ਸਰਕਾਰ ਵੱਲੋਂ ਵੀ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ 26 ਨਵੰਬਰ ਯਾਨੀ ਕਿ ਕੱਲ੍ਹ ਨੂੰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

kartarpurਜਿਸ ਦੌਰਾਨ ਇਸ ਸਮਾਗਮ 'ਚ ਸ੍ਰੋਮਣੀ ਅਕਾਲੀ ਦਲ ਸੰਗਤੀ ਤੌਰ 'ਤੇ ਹਾਜ਼ਰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਅਸਲ ਪੰਥਕ ਜਾਹੋ ਜਲਾਲ ਨਾਲ ਸਾਮਲ ਹੋਣਗੇ।ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦਿੱਤੀ।

ਉਹਨਾਂ ਕਿਹਾ ਕਿ ਹਰ ਨਾਨਕ ਨਾਮ ਲੇਵਾ ਵਾਸਤੇ ਇਹ ਬਹੁਤ ਹੀ ਸੁਭਾਗ ਸਮਾ ਹੈ ਜਦੋ ਕਿ ਕੇਂਦਰ ਦੀ ਐਨ.ਡੀ.ਏ ਸਰਕਾਰ ਦੀ ਹਿੰਮਤ ਸਦਕਾ ਸਿੱਖ ਸੰਗਤ ਦੀ ਚਿਰਕੋਣੀ ਮੰਗ ਪੂਰੀ ਹੋਈ ਹੋ ਰਹੀ ਹੈ ਅਤੇ ਇਸ ਦੀ ਸ਼ੁਰੂਆਤ ਕਰਨ ਲਈ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਐਮ.ਵੈਂਕਈਆ ਨਾਇਡੂ ਅਤੇ ਕੇਂਦਰ ਸਰਕਾਰ ਦੇ ਮੰਤਰੀ ਖੁਦ ਆਪ ਪਹੁੰਚ ਰਹੇ ਹਨ।

kartarpur sahibਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ 26 ਨਵੰਬਰ, 2018 ਦਿਨ ਸੋਮਵਾਰ ਨੂੰ ਸਵੇਰੇ 8 ਵਜੇ ਸ਼੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਪਹੁੰਚਣਗੇ ਜਿੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਤੋਂ ਬਾਅਦ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ। ਇਸ ਉਪਰੰਤ ਸਮੁੱਚੀ ਸੰਗਤ ਸ਼ਬਦ ਗਾਇਨ ਕਰਦੀ ਹੋਈ ਪੈਦਲ ਨੀਂਹ ਪੱਥਰ ਵਾਲੇ ਸਮਾਗਮ 'ਚ ਸ਼ਾਮਲ ਹੋਣ ਲਈ ਪਹੁੰਚੇਗੀ।

ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਤੋਂ ਇਲਾਵਾ ਪਾਰਟੀ ਦੀ ਕੋਰ ਕਮੇਟੀ ਦੇ ਸਾਰੇ ਮੈਂਬਰ, ਜ਼ਿਲ੍ਹਾ ਜਥੇਦਾਰ ਸਹਿਬਾਨ, ਮੈਂਬਰ ਪਾਰਲੀਮੈਂਟ, ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ, ਸਾਬਕਾ ਵਿਧਾਇਕ, ਐਸ.ਜੀ.ਪੀ.ਸੀ ਦੇ ਸਾਰੇ ਮੈਂਬਰ ਅਤੇ ਪਾਰਟੀ ਦੇ ਹੋਰ ਸਾਰੇ ਸੀਨੀਅਰ ਆਗੂ ਵੀ ਇਸ ਸਮਾਗਮ ਦੀ ਹਾਜਰੀ ਭਰਨਗੇ। ਉਹਨਾਂ ਸਮੂਹ ਸਾਧ ਸੰਗਤ ਨੂੰ ਸਵੇਰੇ 8 ਵਜੇ ਸ਼੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਪੁੱਜਣ ਦੀ ਪੁਰਜੋਰ ਅਪੀਲ ਕੀਤੀ।

kartarpur sahibਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਵੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਤਿਆਰ ਹੋ ਗਈ ਹੈ, ਤੇ ਪਾਕਿਸਤਾਨ ਪਾਸਿਓਂ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ ਬਣਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਰਾਹੀਂ ਦੱਸਿਆ ਕਿ ਹੈ ਕਿ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 28 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੀ ਸਥਾਪਨਾ ਕਰਨ ਦੀ ਆਰੰਭਤਾ ਕਰਨਗੇ।

—PTC News

Related Post