ਡੇਰਾ ਬਾਬਾ ਨਾਨਕ

By  Manu Gill January 11th 2022 12:26 PM -- Updated: January 14th 2022 09:23 AM

Punjab Assembly elections 2022: ਡੇਰਾ ਬਾਬਾ ਨਾਨਕ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਇੱਕ ਹੈ ਅਤੇ ਇਸ ਦਾ ਹਲਕਾ ਨੰਬਰ 10 ਹੈ। ਇਹ ਹਲਕਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਹੈ ਅਤੇ ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦਾ ਹੈ। ਕਾਂਗਰਸ ਦੇ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਵਿਧਾਨ ਸਭਾ ਚੋਣਾਂ ਜਿੱਤੇ ਸਨ ਅਤੇ ਡੇਰਾ ਬਾਬਾ ਨਾਨਕ ਦੇ ਮੌਜੂਦਾ ਵਿਧਾਇਕ ਹਨ। ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਲੰਗਾਹ 1194 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ।

ਵੋਟਰ

2017 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਰ ਸੂਚੀ ਅਨੁਸਾਰ ਡੇਰਾ ਬਾਬਾ ਨਾਨਕ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 179346 ਹੈ। ਇਨ੍ਹਾਂ ਚੋਣਾਂ ਦੌਰਾਨ ਚੋਣ ਕਮਿਸ਼ਨ ਨੇ ਇਸ ਵਿਧਾਨ ਸਭਾ ਹਲਕੇ ਵਿੱਚ 187 ਵੱਖ-ਵੱਖ ਥਾਵਾਂ 'ਤੇ 219 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਸਨ। 2017 ਦੀਆਂ ਚੋਣਾਂ ਦੌਰਾਨ ਇਸ ਹਲਕੇ ਵਿੱਚ ਕੁੱਲ 139513 ਵੋਟਾਂ ਪਈਆਂ ਸਨ ਅਤੇ ਵੋਟਾਂ ਦੀ ਔਸਤ ਦਰ 77.79% ਦਰਜ ਕੀਤੀ ਗਈ ਸੀ, ਜੋ ਕਿ ਸੂਬੇ ਦੀ ਔਸਤ ਦਰ 77.4% ਤੋਂ ਵੱਧ ਸੀ।

ਉਮੀਦਵਾਰ

ਆਮ ਆਦਮੀ ਪਾਰਟੀ (ਆਪ) ਨੇ ਇਸ ਸੀਟ ਵਿਧਾਨ ਸਭਾ ਚੋਣਾਂ ਲਈ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਨੂੰ ਟਿਕਟ ਦਿੱਤੀ ਸੀ।ਕਾਂਗਰਸ ਪਾਰਟੀ ਨੇ ਇਸ ਹਲਕੇ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਲੰਗਾਹ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ।

 

ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਤਾਜ਼ਾ ਅਪਡੇਟਾਂ ਲਈ, ਇੱਥੇ ਕਲਿੱਕ ਕਰੋ:

Related Post