ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ ‘ਤੇ ਭਾਰਤ-ਪਾਕਿ ਵਿਚਾਲੇ ਹੋਈ ਅਹਿਮ ਮੀਟਿੰਗ

By  Jashan A May 27th 2019 01:55 PM -- Updated: May 27th 2019 02:22 PM

ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ ‘ਤੇ ਭਾਰਤ-ਪਾਕਿ ਵਿਚਾਲੇ ਹੋਈ ਅਹਿਮ ਮੀਟਿੰਗ ,ਡੇਰਾ ਬਾਬਾ ਨਾਨਕ: ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਜ਼ੀਰੋ ਲਾਈਨ 'ਤੇ ਦੁਵੱਲੀ ਮੀਟਿੰਗ ਹੋਈ। ਜਿਸ 'ਚ ਲਾਂਘੇ ਦੇ ਨਿਰਮਾਣ ਕਾਰਜ ਲਈ ਕਈ ਫੈਸਲੇ ਲੈ ਗਏ।

krt ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ ‘ਤੇ ਭਾਰਤ-ਪਾਕਿ ਵਿਚਾਲੇ ਹੋਈ ਅਹਿਮ ਮੀਟਿੰਗ

ਤੁਹਾਨੂੰ ਦੱਸ ਦੇਈਏ ਕਿ ਭਾਰਤ ਵੱਲੋਂ ਹਾਈਵੇਅ ਅਤੇ ਲੈਂਡ ਪੋਰਟ ਅਥਾਰਿਟੀ ਦੇ ਅਧਿਕਾਰੀ ਸ਼ਾਮਲ ਹੋਏ। ਜਿਨ੍ਹਾਂ ਵਿਚ ਸੀ.ਜੀ.ਐੱਮ. NHAI ਮਨੀਸ਼ ਰਸਤੋਗੀ, NHAI RO ਵਿਸ਼ਾਲ ਗੁਪਤਾ, NHAI PD ਵਾਈ.ਐੱਸ. ਜਾਡਨ, LPA ਮੈਂਬਰ ਸਕਸੈਨਾ ਅਤੇ ਬੀ.ਸੀ.ਐੱਫ. ਦੇ ਮਿਸਟਰ ਸ਼ਰਮਾ ਮੁੱਖ ਸਨ।

ਇਸ ਮੀਟਿੰਗ 'ਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਤਕਨੀਕੀ ਪੱਖ ਅਤੇ ਨਿਰਧਾਰਿਤ ਸਮੇਂ 'ਚ ਨਿਰਮਾਣ ਕਾਰਜ ਮੁਕੰਮਲ ਕਰਨ 'ਤੇ ਚਰਚਾ ਹੋਈ।

ਹੋਰ ਪੜ੍ਹੋ:Lok Sabha Elections: ਤੀਜੇ ਪੜਾਅ ‘ਚ 15 ਸੂਬਿਆਂ ਦੀ 117 ਸੀਟਾਂ ‘ਤੇ ਹੋ ਰਿਹੈ ਮਤਦਾਨ, ਕਈ ਦਿੱਗਜਾਂ ਦੀ ਕਿਸਮਤ ਦਾਅ ‘ਤੇ

krt ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ ‘ਤੇ ਭਾਰਤ-ਪਾਕਿ ਵਿਚਾਲੇ ਹੋਈ ਅਹਿਮ ਮੀਟਿੰਗ

ਤੁਹਾਨੂੰ ਦੱਸ ਦੇਈਏ ਕਿ ਦੋਵੇਂ ਮੁਲਕ ਸਿੱਖਾਂ ਦੇ ਇਸ ਸੁਫਨੇ ਨੂੰ ਸਾਕਾਰ ਕਰਨ ਲਈ ਗੰਭੀਰ ਹਨ। ਜਿਸ ਦੇ ਤਹਿਤ ਦੋਹਾਂ ਪਾਸਿਓਂ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ਹੈ। ਪਾਕਿਸਤਾਨ ਵਾਲੇ ਪਾਸਿਓਂ ਲਾਂਘੇ ਦਾ ਕੰਮ ਕਾਫੀ ਸਮੇਂ ਤੋਂ ਸ਼ੁਰੂ ਹੋ ਚੁੱਕਿਆ ਹੈ ਅਤੇ ਲਗਭਗ 70 ਫੀਸਦੀ ਕੰਮ ਪੂਰਾ ਵੀ ਹੋ ਗਿਆ ਹੈ ਅਤੇ ਭਾਰਤ ਵੱਲੋਂ ਵੀ ਕੰਮ ਸ਼ੁਰੂ ਹੋ ਗਿਆ ਹੈ।

krt ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਲਾਂਘੇ ‘ਤੇ ਭਾਰਤ-ਪਾਕਿ ਵਿਚਾਲੇ ਹੋਈ ਅਹਿਮ ਮੀਟਿੰਗ

ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤਿ ਸਮਾਏ ਸਨ।

-PTC News

Related Post