ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਤਕਨੀਕੀ ਮੀਟਿੰਗ ਅੱਜ

By  Jashan A August 30th 2019 08:46 AM

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਤਕਨੀਕੀ ਮੀਟਿੰਗ ਅੱਜ,ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਕਨੀਕੀ ਬੈਠਕ ਜੀਰੋ ਪੁਆਇੰਟ ’ਤੇ ਹੋਵੇਗੀ। ਇਹ ਮੀਟਿੰਗ ਭਾਰਤ-ਪਾਕਿ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਹੋਵੇਗੀ। ਇਸ ਮੀਟਿੰਗ 'ਚ ਭਾਰਤ-ਪਾਕਿ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ।

Kartarpur Sahib ਮਿਲੀ ਜਾਣਕਾਰੀ ਮੁਤਾਬਕ ਇਸ ਅਹਿਮ ਮੀਟਿੰਗ 'ਚ ਲਾਂਘੇ ਨੂੰ ਲੈ ਕੇ ਤਕਨੀਕੀ ਪਹਿਲੂਆਂ ਅਤੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇਗਾ।

ਹੋਰ ਪੜ੍ਹੋ: ਕਿਸਾਨਾਂ ਲਈ ਵੱਡੀ ਖਬਰ, ਕੇਂਦਰੀ ਕੈਬਿਨਟ ਨੇ ਸਾਉਣੀ ਦੀਆਂ ਫਸਲਾਂ ਦੀ ਐੱਮ.ਐੱਸ. ਪੀ ਵਧਾਈ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਪ੍ਰੋਜੈਕਟ ਪਾਕਿਸਤਾਨ ਦੇ ਕਰਤਾਰਪੁਰ ’ਚ ਸ੍ਰੀ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ’ਚ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ ਤੇ ਇਸ ਦੌਰਾਨ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ ਸਿਰਫ ਇਕ ਪਰਮਿਟ ਦੀ ਲੋੜ ਹੋਵੇਗੀ ਤੇ ਉਹ ਵੀਜ਼ਾ ਫਰੀ ਯਾਤਰਾ ਕਰ ਸਕਣਗੇ।

Kartarpur Sahibਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤ ਸਮਾਏ ਸਨ।

-PTC News

Related Post