ਦਸਤਾਰ ਸਜਾ ਕੇ ਡੇਰਾ ਬਾਬਾ ਨਾਨਕ ਪਹੁੰਚੇ PM ਮੋਦੀ ਤੇ ਸੰਨੀ ਦਿਓਲ, ਅਰਦਾਸ ਸਮਾਗਮ 'ਚ ਕੀਤੀ ਸ਼ਮੂਲੀਅਤ

By  Jashan A November 9th 2019 12:01 PM -- Updated: November 9th 2019 05:11 PM

ਦਸਤਾਰ ਸਜਾ ਕੇ ਡੇਰਾ ਬਾਬਾ ਨਾਨਕ ਪਹੁੰਚੇ PM ਮੋਦੀ ਤੇ ਸੰਨੀ ਦਿਓਲ, ਅਰਦਾਸ ਸਮਾਗਮ 'ਚ ਕੀਤੀ ਸ਼ਮੂਲੀਅਤ,ਡੇਰਾ ਬਾਬਾ ਨਾਨਕ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅੱਜ ਸਿੱਖ ਸੰਗਤਾਂ ਦੀਆ ਅਰਦਾਸਾਂ ਪੂਰੀਆਂ ਹੋਣ ਜਾ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦਾ ਉਦਘਾਟਨ ਕਰਨਗੇ। ਜਿਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਾਬਾ ਨਾਨਕ ਪੁੱਜੇ ਹੋਏ ਹਨ। ਉਨ੍ਹਾਂ ਦੇ ਨਾਲ ਹੀ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਮੌਜੂਦ ਹਨ। ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅਤੇ ਸੰਨੀ ਦਿਓਲ ਸਿੱਖੀ ਰੰਗ 'ਚ ਰੰਗੇ ਹੋਏ ਦਿਖਾਈ ਦਿੱਤੇ। ਦੋਹਾਂ ਨੇ ਸਿਰ 'ਤੇ ਦਸਤਾਰ ਸਜਾਈ ਹੋਈ ਹੈ। ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਗੁਰਮਤਿ ਸਮਾਗਮ https://twitter.com/ANI/status/1193036428206198785?s=20 ਇਸ ਮੌਕੇ ਉਹਨਾਂ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰਦੀਪ ਪੁਰੀ, ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਰੇਂਦਰ ਮੋਦੀ ਸੁਲਤਾਨਪੁਰ ਲੋਧੀ ਪਹੁੰਚੇ, ਜਿਥੇ ਉਹਨਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਅੱਜ ਭਾਰਤ ਤੇ ਪਾਕਿਸਤਾਨ ਦੋਵੇਂ ਪਾਸੇ ਹੋਣ ਜਾ ਰਿਹਾ ਹੈ। -PTC News

Related Post