ਸਿੱਖ ਸ਼ਰਧਾਲੂਆਂ ਦੀਆਂ ਅਰਦਾਸਾਂ ਹੋਣ ਜਾ ਰਹੀਆਂ ਨੇ ਪੂਰੀਆਂ, ਕੱਲ੍ਹ ਹੋਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ

By  Jashan A November 8th 2019 08:57 AM -- Updated: November 8th 2019 09:01 AM

ਸਿੱਖ ਸ਼ਰਧਾਲੂਆਂ ਦੀਆਂ ਅਰਦਾਸਾਂ ਹੋਣ ਜਾ ਰਹੀਆਂ ਨੇ ਪੂਰੀਆਂ, ਕੱਲ੍ਹ ਹੋਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ,ਡੇਰਾ ਬਾਬਾ ਨਾਨਕ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਦੁਨੀਆ ਭਰ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਅਰਦਾਸਾਂ ਹੁਣ ਛੇਤੀ ਹੀ ਪੂਰੀਆਂ ਹੋਣ ਵਾਲੀਆਂ ਹਨ। ਕੱਲ ਕਰਤਾਰਪੁਰ ਲਾਂਘੇ ਦਾ ਉਦਘਾਟਨ ਦੋਹਾਂ ਮੁਲਕਾਂ ਵੱਲੋਂ ਕੀਤਾ ਜਾਵੇਗਾ।

Kartarpur Corridor visions Pilgrims have Important passport : Ministry of External Affairs

ਭਾਰਤ ਵਾਲੇ ਪਾਸਿਓਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਡੇਰਾ ਬਾਬਾ ਨਾਨਕ ਵਿਖੇ ਤੇ ਪਾਕਿਸਤਾਨ ਵੱਲੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਲਾਂਘੇ ਦਾ ਉਦਘਾਟਨ ਕਰਨਗੇ।ਭਾਰਤ 'ਚ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਥੇ ਹੀ ਕੇਂਦਰ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਰਦਾਸ ਸਮਾਗਮ ਰਾਜਨੀਤਿਕ ਆਗੂ ਅਤੇ ਸਿੱਖ ਸੰਗਤਾਂ ਸ਼ਮੂਲੀਅਤ ਕਰਨਗੀਆਂ।

Kartarpur Corridor ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦਾ ਉਦਘਾਟਨ ਕਰਨ ਮਗਰੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਿੱਖ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਕਰਨਗੇ। ਇਸ ਜਥੇ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਪੁਰੀ, ਕੈਪਟਨ ਅਮਰਿੰਦਰ ਸਿੰਘ, ਸੰਨੀ ਦਿਓਲ ਸਮੇਤ ਕਈ ਸਾਂਸਦ, ਵਿਧਾਇਕ ਅਤੇ ਹੋਰ ਉੱਘੀਆਂ ਹਸਤੀਆਂ ਸ਼ਾਮਲ ਹੋਣਗੀਆਂ।

Kartarpur Corridorਤੁਹਾਨੂੰ ਦੱਸ ਦੇਈਏ ਕਿ ਲੰਮੇ ਸਮੇਂ ਤੋਂ ਸਿੱਖ ਸ਼ਰਧਾਲੂਆਂ ਦੀ ਚਿਰਕੋਣੀ ਮੰਗ ਸੀ ਕਿ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਸੰਗਤਾਂ ਖੁਸ਼ੀ ਨਾਲ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਸਕਣ।

Kartarpur Corridor visions Pilgrims have Important passport : Ministry of External Affairsਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ।ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ 'ਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੂਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ। ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ। ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ। ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਸੀ।

-PTC News

Related Post