ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ

By  Shanker Badra May 25th 2019 01:33 PM

ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ:ਡੇਰਾਬੱਸੀ : ਭਰੂਣ ਹੱਤਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਸਿਹਤ ਵਿਭਾਗ ਦੇ ਆਪਣੇ ਹੀ ਸਿਵਲ ਹਸਪਤਾਲ ਦੇ ਪਖਾਨੇ ਵਿਚੋਂ ਭਰੂਣ ਮਾਮਲਾ ਸਾਹਮਣੇ ਆਇਆ ਹੈ।

Dera Bassi Government hospital toilet flush tank Found newborn baby ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ

ਡੇਰਾਬੱਸੀ ਦੇ ਸਰਕਾਰੀ ਹਸਪਤਾਲ 'ਚ ਬਣੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਨਵਜੰਮੇ ਬੱਚੇ (ਲੜਕੇ) ਦੀ ਲਾਸ਼ ਮਿਲੀ ਹੈ।ਇਸ ਘਟਨਾ ਤੋਂ ਬਾਅਦ ਹਸਪਤਾਲ ਅੰਦਰ ਸਨਸਨੀ ਫੈਲ ਗਈ ਹੈ।

 Dera Bassi Government hospital toilet flush tank Found newborn baby ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਅੱਜ ਸਵੇਰੇ ਸਫ਼ਾਈ ਕਰਮਚਾਰੀਆਂ ਨੂੰ ਫਲੱਸ਼ ਟੈਂਕ 'ਚੋਂ ਬਦਬੂ ਆਈ ਤਾਂ ਉਨ੍ਹਾਂ ਨੇ ਟੈਂਕ ਖੋਲ੍ਹ ਕੇ ਦੇਖਿਆ ਤਾਂ ਇਸ 'ਚ ਬੱਚੇ ਦੀ ਲਾਸ਼ ਪਈ ਸੀ।ਇਸ ਤੋਂ ਬਾਅਦ ਬੱਚੇ ਨੂੰ ਬਾਹਰ ਕੱਢਿਆ ਗਿਆ ਅਤੇ ਇਸ ਦੀ ਸੂਚਨਾ ਤੁਰੰਤ ਹਸਪਤਾਲ ਦੇ ਡਾਕਟਰਾਂ ਨੂੰ ਦਿੱਤੀ ਗਈ।ਉਹ ਮੌਕੇ ’ਤੇ ਪੁੱਜੇ ਅਤੇ ਪੁਲੀਸ ਨੂੰ ਇਸ ਬਾਰੇ ਸੂਚਿਤ ਕੀਤਾ।ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਸਾਰੇ ਅੱਗ ਪੂਰੇ ਹਨ।

Dera Bassi Government hospital toilet flush tank Found newborn baby ਡੇਰਾਬੱਸੀ ਵਿੱਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲਿਆ ਨਵਜੰਮਾ ਬੱਚਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੰਨੀ ਦਿਓਲ ਦੇ ਚੋਣ ਜਿੱਤਣ ਤੋਂ ਬਾਅਦ ਮਾਂ ਪ੍ਰਕਾਸ਼ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਇਸ ਮਾਮਲੇ ਦੀ ਸੂਚਨਾ ਮਿਲਣ 'ਤੇ ਡੇਰਾਬੱਸੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ।ਉਨ੍ਹਾਂ ਵੱਲੋਂ ਹਸਪਤਾਲ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰੇ ਖੰਗਾਲ ਕੇ ਆਰੋਪੀ ਦੀ ਭਾਲ ਕੀਤੀ ਜਾ ਰਹੀ ਹੈ।

-PTCNews

Related Post