ਡੇਰਾਬੱਸੀ 'ਚ ਕੈਮੀਕਲ ਫੈਕਟਰੀ 'ਚ ਜ਼ਬਰਦਸਤ ਧਮਾਕਾ, ਮਚਿਆ ਹੜਕੰਪ

By  Jashan A July 10th 2019 01:34 PM

ਡੇਰਾਬੱਸੀ 'ਚ ਕੈਮੀਕਲ ਫੈਕਟਰੀ 'ਚ ਜ਼ਬਰਦਸਤ ਧਮਾਕਾ, ਮਚਿਆ ਹੜਕੰਪ,ਡੇਰਾਬੱਸੀ: ਡੇਰਾਬੱਸੀ ਦੀ ਮੁਬਾਰਕਪੁਰ ਰਾਮਗੜ੍ਹ ਰੋਡ 'ਤੇ ਸਥਿਤ ਪੀ. ਸੀ. ਸੀ. ਪੀ. ਐੱਲ. ਕੈਮੀਕਲ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੌਰਾਨ ਨੇੜਲੇ ਰਿਹਾਇਸ਼ੀ ਘਰਾਂ ਦੇ ਸ਼ੀਸ਼ੇ ਟੁੱਟ ਗਏ।

ਇਸ ਘਟਨਾ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਹਾਦਸੇ 'ਚ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਹੋਰ ਪੜ੍ਹੋ:ਪੰਜਾਬਣ ਮੁਟਿਆਰ ਨੂੰ ਸੜ ਰਹੀ ਕਾਰ 'ਚ ਛੱਡ ਕੇ ਕਾਰ ਚਾਲਕ ਆਪ ਹਸਪਤਾਲ ਪਹੁੰਚ ਗਿਆ

ਸਥਾਨਕ ਲੋਕਾਂ ਨੇ ਇਸ ਘਟਨਾ ਬਾਰੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ 'ਚ ਜੁੱਟੀਆਂ ਹੋਈਆਂ ਹਨ।ਉਥੇ ਹੀ ਘਟਨਾ ਦੀ ਸੂਚਨਾ ਪਾ ਕੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post