ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕਰਵਾਇਆ ਕੋਰੋਨਾ ਟੈਸਟ, ਪੜ੍ਹੋ ਕੀ ਆਈ ਰਿਪੋਰਟ

By  Shanker Badra July 14th 2020 04:00 PM

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕਰਵਾਇਆ ਕੋਰੋਨਾ ਟੈਸਟ, ਪੜ੍ਹੋ ਕੀ ਆਈ ਰਿਪੋਰਟ:ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਵੀ ਸਰਕਾਰੀ ਹਸਪਤਾਲ 'ਚ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਅੱਜ ਆ ਗਈ ਹੈ। ਉਨ੍ਹਾਂ ਦੇ ਕੋਰੋਨਾ ਜਾਂਚ ਲਈ ਲਏ ਨਮੂਨੇ ਟੈਸਟਿੰਗ ਲਈ ਸੋਮਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ ਗਏ ਸਨ।

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਅੱਜ ਨੈਗੇਟਿਵ ਆਈ ਹੈ। ਦਰਅਸਲ 'ਚ ਕੁਝ ਦਿਨ ਪਹਿਲਾਂ ਡੇਰਾ ਬਿਆਸ ਦੇ ਕੁਝ ਸੇਵਾਦਾਰ ਪਾਜ਼ੀਟਿਵ ਆਏ ਸਨ, ਜਿਸ ਦੇ ਬਾਅਦ ਬਾਬਾ ਗੁਰਿੰਦਰ ਸਿੰਘ ਵਲੋਂ ਸਰਕਾਰੀ ਹਸਪਤਾਲ 'ਚ ਆਪਣਾ ਟੈਸਟ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਨੈਗੇਟਿਵ ਆਈ ਹੈ।

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕਰਵਾਇਆ ਕੋਰੋਨਾ ਟੈਸਟ, ਪੜ੍ਹੋ ਕੀ ਆਈ ਰਿਪੋਰਟ

ਕੋਰੋਨਾ ਮਹਾਂਮਾਰੀ ਕਰਕੇ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਪਹਿਲਾਂ ਹੀ ਆਪਣੇ ਸਾਰੇ ਸਤਿਸੰਗ ਪ੍ਰੋਗਰਾਮ ਰੱਦ ਕੀਤੇ ਜਾ ਚੁੱਕੇ ਸਨ। ਉਥੇ ਹੀ ਕੋਰੋਨਾ ਦੇ ਪ੍ਰਭਾਵ ਨੂੰ ਵੱਧਦੇ ਹੋਏ ਦੇਖਦਿਆਂ ਡੇਰਾ ਪ੍ਰਬੰਧਕਾਂ ਵੱਲੋਂ ਫੈਸਲਾ ਲੈਦਿਆਂ ਬਿਆਸ ਤੇ ਭਾਰਤ ਵਿਚ ਸਥਿਤ ਸਾਰੇ ਸਤਿਸੰਗ ਕੇਂਦਰਾਂ ਵਿਚ ਇਕ ਵਾਰ ਫਿਰ ਤੋਂ ਸਾਰੇ ਸਤਿਸੰਗ ਪ੍ਰੋਗਰਾਮ 31 ਦਸੰਬਰ 2020 ਤੱਕ ਰੱਦ ਕਰ ਦਿਤੇ ਗਏ ਹਨ, ਜੋ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।

-PTCNews

Related Post