ਸੌਦਾ ਸਾਧ ਦੇ ਚੇਲੇ ਵੱਲੋਂ ਦਸਮ ਪਾਤਸ਼ਾਹ ਵਿਰੁੱਧ ਮਨਘੜਤ ਬਿਆਨਬਾਜ਼ੀ ਦਾ SGPC ਨੇ ਲਿਆ ਸਖ਼ਤ ਨੋਟਿਸ

By  Shanker Badra May 1st 2019 03:59 PM

ਸੌਦਾ ਸਾਧ ਦੇ ਚੇਲੇ ਵੱਲੋਂ ਦਸਮ ਪਾਤਸ਼ਾਹ ਵਿਰੁੱਧ ਮਨਘੜਤ ਬਿਆਨਬਾਜ਼ੀ ਦਾ SGPC ਨੇ ਲਿਆ ਸਖ਼ਤ ਨੋਟਿਸ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਸੌਦਾ ਸਾਧ ਦੇ ਇਕ ਚੇਲੇ ਵੱਲੋਂ ਰਾਮ ਰਹੀਮ ਦੀ ਤੁਲਨਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਨੂੰ ਬੇਹੱਦ ਘਟੀਆ ਸੋਚ ਦਾ ਪ੍ਰਗਟਾਵਾ ਕਰਾਰ ਦਿੰਦਿਆਂ ਆਖਿਆ ਕਿ ਅਜਿਹੀਆਂ ਬੇਤੁਕੀਆਂ ਅਤੇ ਮਨਘੜਤ ਗੱਲਾਂ ਕਰਕੇ ਕੁਝ ਸ਼ਰਾਰਤੀ ਅਨਸਰ ਜਾਣਬੁਝ ਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਿਸੇ ਦੁਨਿਆਵੀ ਵਿਅਕਤੀ ਦੀ ਤੁਲਨਾ ਕਰਨਾ ਬੀਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ।ਇਸ ਨਾਲ ਵਿਸ਼ਵ ਭਰ ਵਿਚ ਵੱਸੇ ਘੱਟਗਿਣਤੀ ਸਿੱਖਾਂ ਅੰਦਰ ਰੋਸ ਤੇ ਰੋਹ ਪੈਦਾ ਹੋਇਆ ਹੈ।ਇਸ ਤੋਂ ਪਹਿਲਾਂ ਵੀ ਰਾਮ ਰਹੀਮ ਵੱਲੋਂ ਗੁਰੂ ਸਾਹਿਬ ਦਾ ਸਵਾਂਗ ਰਚ ਕੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਗਿਆ ਸੀ ਅਤੇ ਹੁਣ ਮੁੜ ਉਸ ਦੇ ਇਕ ਪੈਰੋਕਾਰ ਵੱਲੋਂ ਇਸ ਮਾਮਲੇ ਨੂੰ ਦੁਬਾਰਾ ਤੂਲ ਦੇਣ ਨਾਲ ਪੰਜਾਬ ਦਾ ਮਾਹੌਲ ਵਿਗੜ ਸਕਦਾ ਹੈ।

Dera premi Ram Rahim Comparison shri Guru Gobind Singh SGPC Strict notice
ਸੌਦਾ ਸਾਧ ਦੇ ਚੇਲੇ ਵੱਲੋਂ ਦਸਮ ਪਾਤਸ਼ਾਹ ਵਿਰੁੱਧ ਮਨਘੜਤ ਬਿਆਨਬਾਜ਼ੀ ਦਾ SGPC ਨੇ ਲਿਆ ਸਖ਼ਤ ਨੋਟਿਸ

ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤਬਾਹ ਕਰਨ ਦੀ ਮਨਸ਼ਾ ਰੱਖਣ ਵਾਲੇ ਅਜਿਹੇ ਲੋਕਾਂ ਵਿਰੁੱਧ ਪੰਜਾਬ ਸਰਕਾਰ ਨੂੰ ਸਖ਼ਤ ਹੋਣਾ ਪਵੇਗਾ।ਡਾ. ਰੂਪ ਸਿੰਘ ਨੇ ਆਖਿਆ ਕਿ ਸੋਸ਼ਲ ਮੀਡੀਆ ਦੀ ਅਜ਼ਾਦੀ ਦਾ ਹਰਗਿਜ ਇਹ ਮਤਲਬ ਨਹੀਂ ਹੈ ਕਿ ਜੋ ਮਰਜ਼ੀ ਬਿਆਨ ਕਰਕੇ ਲੋਕਾਂ ਵਿਚ ਫੈਲਾਇਆ ਜਾਵੇ।ਉਨ੍ਹਾਂ ਆਖਿਆ ਕਿ ਸਾਈਬਰ ਕਰਾਈਮ ਵਿਭਾਗ ਦੀ ਅਣਗਹਿਲੀ ਅਜਿਹੀਆਂ ਘਟਨਾਵਾਂ ਵਿਚ ਵਾਧਾ ਕਰਨ ਦਾ ਕਾਰਨ ਬਣ ਰਹੀ ਹੈ।ਮੁੱਖ ਸਕੱਤਰ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਇਸ ਦੇ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

Dera premi Ram Rahim Comparison shri Guru Gobind Singh SGPC Strict notice
ਸੌਦਾ ਸਾਧ ਦੇ ਚੇਲੇ ਵੱਲੋਂ ਦਸਮ ਪਾਤਸ਼ਾਹ ਵਿਰੁੱਧ ਮਨਘੜਤ ਬਿਆਨਬਾਜ਼ੀ ਦਾ SGPC ਨੇ ਲਿਆ ਸਖ਼ਤ ਨੋਟਿਸ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਹਾਰਾਸ਼ਟਰ ‘ਚ ਨਕਸਲੀਆਂ ਨੇ IED ਧਮਾਕੇ ਨਾਲ ਉਡਾਈ ਪੁਲਿਸ ਦੀ ਗੱਡੀ ,16 ਜਵਾਨ ਸ਼ਹੀਦ

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਦੋਸ਼ੀ ਵਿਰੁੱਧ ਧਾਰਾ 295-ਏ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਗਿਆ ਹੈ।ਡਾ. ਰੂਪ ਸਿੰਘ ਨੇ ਇਹ ਵੀ ਆਖਿਆ ਕਿ ਮੌਜੂਦਾ ਸਮੇਂ ਚੌਣਾਂ ਦੇ ਮਾਹੌਲ ਵਿਚ ਅਜਿਹੇ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨਾ ਸਵਾਲ ਪੈਦਾ ਕਰਦਾ ਹੈ, ਜਿਸ ਲਈ ਪੰਜਾਬ ਦੀ ਸਰਕਾਰ ਨੂੰ ਅੱਗੇ ਤੋਂ ਸੁਚੇਤ ਰਹਿਣ ਦੇ ਨਾਲ ਨਾਲ ਉਕਤ ਦੋਸ਼ੀ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

-PTCNews

Related Post