ਡੇਰਾਬੱਸੀ 'ਚ ਰਬੜ ਰੋਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ , 2 ਵਰਕਰ ਝੁਲਸੇ

By  Shanker Badra August 26th 2019 04:38 PM

ਡੇਰਾਬੱਸੀ 'ਚ ਰਬੜ ਰੋਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ , 2 ਵਰਕਰ ਝੁਲਸੇ:ਡੇਰਾਬੱਸੀ : ਡੇਰਾਬਸੀ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਫੈਕਟਰੀਆਂ ਵਿੱਚ ਅੱਗ ਲੱਗਣ ਦੀਆਂ ਲਗਾਤਾਰ ਖ਼ਬਰਾਂ ਆ ਰਹੀਆਂ ਹਨ। ਜਿਸ ਕਾਰਨ ਕਦੇ ਕਿਸੇ ਕੰਪਨੀ ਵਿਚ ਬਾਇਲਰ ਫੱਟਣ ਕਾਰਨ ਜਾਂ ਬਿਜਲੀ ਸ਼ਾਰਟ ਸਰਕਟ ਕਾਰਨ ਅੱਗ ਲੱਗ ਜਾਂਦੀ ਹੈ। ਇਸ ਦੌਰਾਨ ਅੱਜ ਫ਼ਿਰ ਡੇਰਾਬਸੀ ਵਿੱਚ ਫ਼ੈਕਟਰੀ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_332907" align="aligncenter" width="300"]Derabassi Rubber roll maker factory Terrific fire ਡੇਰਾਬੱਸੀ 'ਚ ਰਬੜ ਰੋਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ , 2 ਵਰਕਰ ਝੁਲਸੇ[/caption] ਮਿਲੀ ਜਾਣਕਾਰੀ ਅਨੁਸਾਰ ਡੇਰਾਬੱਸੀ-ਬਰਵਾਲਾ ਮਾਰਗ 'ਤੇ ਪਿੰਡ ਕੂੜਾਂ ਵਾਲਾ ਦੇ ਮੌਜੇ 'ਚ ਪੈਂਦੀ ਰਬੜ ਰੋਲ ਬਣਾਉਣ ਵਾਲੀ ਇੱਕ ਫ਼ੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਕਾਰਨ ਇੱਥੇ ਕੰਮ ਕਰ ਰਹੇ ਦੋ ਵਰਕਰ ਬੁਰੀ ਤਰ੍ਹਾਂ ਝੁਲਸ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਡੇਰਾਬੱਸੀ ਵਿਖੇ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਮੁੱਢਲੀ ਮੈਡੀਕਲ ਸਹਾਇਤਾ ਦੇ ਕੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ। [caption id="attachment_332905" align="aligncenter" width="300"]Derabassi Rubber roll maker factory Terrific fire ਡੇਰਾਬੱਸੀ 'ਚ ਰਬੜ ਰੋਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ , 2 ਵਰਕਰ ਝੁਲਸੇ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹਿਮਾਚਲ ‘ਚ ਬੱਦਲ ਫੱਟਣ ਕਾਰਨ ਘਰਾਂ ਦਾ ਭਾਰੀ ਨੁਕਸਾਨ ,ਡਿੱਗੇ ਪਹਾੜ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਡੇਰਾਬੱਸੀ ਫਾਇਰ ਬ੍ਰਿਗੇਡ ਨੇ ਕਾਫ਼ੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਹੈ। ਇਸ ਦੌਰਾਨ ਓਥੇ ਅੱਗ ਲੱਗਣ ਦੇ ਪਿੱਛੇ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। -PTCNews

Related Post