ਬੇਅਦਬੀ ਦੇ 2 ਮਾਮਲਿਆਂ 'ਚ ਡੇਰਾਮੁਖੀ ਰਾਮ ਰਹੀਮ ਨੂੰ ਮਿਲੀ ਰਾਹਤ

By  Ravinder Singh May 13th 2022 06:55 PM

ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਵਿੱਚ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਫਰੀਦਕੋਟ ਦੇ ਬਰਗਾੜੀ ਵਿੱਚ 2015 ਵਿੱਚ ਹੋਏ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਰਾਹਤ ਮਿਲੀ ਹੈ। ਫ਼ਰੀਦਕੋਟ ਦੀ ਅਦਾਲਤ ਨੇ 2015 ਕੇਸ ਨਾਲ ਸਬੰਧਿਤ ਵਿਵਾਦਿਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪਾਂ ਦੀ ਬੇਅਦਬੀ ਨਾਲ ਸਬੰਧਿਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ।

ਬੇਅਦਬੀ ਦੇ 2 ਮਾਮਲਿਆਂ 'ਚ ਡੇਰਾਮੁਖੀ ਰਾਮ ਰਹੀਮ ਨੂੰ ਮਿਲੀ ਰਾਹਤਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਨਾਲ ਸਬੰਧਤ ਐਫਆਈਆਰ ਨੰਬਰ 63 ਵਿੱਚ ਰਾਮ ਰਹੀਮ ਪਹਿਲਾਂ ਹੀ ਜ਼ਮਾਨਤ ਉੱਤੇ ਰਿਹਾਅ ਹੈ। ਇਸ ਦੇ ਨਾਲ ਹੀ ਰਾਮ ਰਹੀਮ ਨੇ ਬਾਕੀ ਦੋ ਮਾਮਲਿਆਂ 'ਚ ਵੀ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸਦੇ ਚੱਲਦੇ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਰਾਮ ਰਹੀਮ ਨੂੰ ਇਹ ਰਾਹਤ ਦਿੱਤੀ ਹੈ।

ਬੇਅਦਬੀ ਦੇ 2 ਮਾਮਲਿਆਂ 'ਚ ਡੇਰਾਮੁਖੀ ਰਾਮ ਰਹੀਮ ਨੂੰ ਮਿਲੀ ਰਾਹਤਇਹ ਦੋਵੇਂ ਕੇਸ ਬੇਅਦਬੀ ਨਾਲ ਹੀ ਸਬੰਧਿਤ ਹਨ। ਇੰਨ੍ਹਾਂ ਵਿੱਚੋਂ ਇੱਕ ਬੇਅਦਬੀ ਨਾਲ ਸਬੰਧਿਤ ਐਫਆਈਆਰ ਨੰਬਰ 117 ਵਿਵਾਦਤ ਪੋਸਟਰ ਲਗਾਉਣ ਤੇ ਦੂਜੀ ਐਫਆਈਆਰ ਨੰਬਰ 128 ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਨਾਲ ਸਬੰਧਿਤ ਸੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਦੋਵਾਂ ਮਾਮਲਿਆਂ ਦੀ ਜਾਂਚ ਕਰਨ ਵਾਲੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਗੁਰਮੀਤ ਰਾਮ ਰਹੀਮ ਨੂੰ ਇਨ੍ਹਾਂ ਮਾਮਲਿਆਂ ਵਿੱਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਹਰਿਆਣਾ ਦੀ ਰੋਹਤਕ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਮੁਖੀ ਤੋਂ ਪੰਜਾਬ ਪੁਲਿਸ ਦੀ ਐਸਆਈਟੀ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਸ ਦੇ ਨਾਲ ਹੀ ਐਸਆਈਟੀ ਵੱਲੋਂ ਡੇਰਾ ਸਿਰਸਾ ਵਿੱਚ ਵੀ ਪਹੁੰਚ ਕੀਤੀ ਗਈ ਸੀ ਅਤੇ ਡੇਰਾ ਪ੍ਰਬੰਧਕਾਂ ਤੋਂ ਬੇਅਦਬੀ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।

ਬੇਅਦਬੀ ਦੇ 2 ਮਾਮਲਿਆਂ 'ਚ ਡੇਰਾਮੁਖੀ ਰਾਮ ਰਹੀਮ ਨੂੰ ਮਿਲੀ ਰਾਹਤਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜਾਂਚ ਟੀਮ ਨੂੰ ਅਦਾਲਤ ਨੇ ਉਸ ਸਮੇਂ ਝਟਕਾ ਦਿੱਤਾ ਸੀ ਜਦੋਂ ਕੋਰਟ ਨੇ ਟੀਮ ਦੀ ਮੰਗ ਖਾ਼ਰਿਜ ਕਰ ਦਿੱਤੀ ਸੀ ਕਿ ਰਾਮ ਰਹੀਮ ਨੂੰ ਫ਼ਰੀਦਕੋਟ ਵਿੱਚ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਜਾਂਚ ਟੀਮ ਦੀ ਮੰਗ ਠੁਕਰਾ ਦਿੱਤੀ। ਇਸ ਤੋਂ ਬਾਅਦ ਹੁਣ ਸਾਰੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋ ਹੋਵੇਗੀ।

ਇਹ ਵੀ ਪੜ੍ਹੋ : ਜਬਰ ਜਨਾਹ ਪੀੜਤਾ ਨੇ ਪੁਲਿਸ ਸਾਹਮਣੇ ਬੈਂਸ ਸਮਰਥਕ ਦੀ ਕੀਤੀ ਕੁੱਟਮਾਰ

Related Post