ਚਰਚ ਵਿੱਚ ਮਾਂ ਮਰੀਅਮ ਦੀ ਮੂਰਤੀ ਦੀ ਬੇਅਦਬੀ

By  Pardeep Singh August 31st 2022 08:17 AM -- Updated: August 31st 2022 01:26 PM

ਤਰਨ ਤਾਰਨ: ਤਰਨਤਾਰਨ ਦੇ ਇਲਾਕੇ ਪੱਟੀ ਮੋੜ ਦੇ ਪਿੰਡ ਠੱਕਰਪੁਰਾ ਵਿਖੇ ਸੈਕਰੇਡ ਹਾਰਟ ਸਕੂਲ ਦੇ ਨਜ਼ਦੀਕ ਬਣੀ ਚਰਚ ਵਿਚ ਰਾਤ 12.30 ਦੇ ਕਰੀਬ ਚਾਰ ਅਣਪਛਾਤੇ ਵਿਅਕਤੀ ਦਾਖਲ ਹੋਏ। ਉਨ੍ਹਾਂ ਵਿਅਕਤੀਆਂ ਨੇ ਸਕਿਓਰਿਟੀ ਗਾਰਡ ਨੂੰ ਬੰਨ ਦਿੱਤਾ ਅਤੇ ਫਿਰ ਚਰਚ ਦੀ ਉਪਰਲੀ ਮੰਜ਼ਿਲ 'ਤੇ ਬਣੀ ਮਾਂ ਮਰੀਅਮ ਦੀ ਮੂਰਤੀ ਦੀ ਭੰਨਤੋੜ ਕੀਤੀ। ਇਸ ਤੋਂ ਬਾਅਦ ਨੌਜਵਾਨ ਮੂਰਤੀ ਦਾ ਸਿਰ ਤੋੜਕੇ ਨਾਲ ਲੈ ਗਏ ਅਤੇ ਜਾਂਦੇ ਸਮੇਂ ਚਰਚ ਵਿੱਚ ਖੜ੍ਹੀ ਕਾਰ ਨੂੰ ਵੀ ਅੱਗ ਲਗਾ ਗਏ।

ਇਸ ਸਾਰੀ ਘਟਨੀ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਬਣਿਆ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜਿਥੇ ਇਸਾਈ ਭਾਈਚਾਰਾ ਚਰਚ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋ ਰਿਹਾ ਹੈ, ਉਥੇ ਹੀ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਵੀ ਮੌਕੇ 'ਤੇ ਪੁਲਿਸ ਫੋਰਸ ਸਮੇਤ ਪਹੁੰਚ ਕੇ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ।

ਦੱਸ ਦੇਈਏ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿੱਚ ਦਿਨੋਂ ਦਿਨ ਵੱਧਦੀਆਂ ਹੀ ਜਾ ਰਹੀਆ ਹਨ। ਜ਼ਿਕਰਯੋਗ ਹੈ ਕਿ ਧਰਮ ਸਥਲਾਂ ਉੱਤੇ ਬੇਅਦਬੀ ਨੂੰ ਰੋਕਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਚਰਚ ਵਿੱਚ ਮਾਂ ਮਰੀਅਮ ਦੀ ਮਰੂਤੀ ਦੀ ਬੇਅਦਬੀ ਨੂੰ ਲੈ ਕੇ ਸਾਂਸਦ ਰਵਨੀਤ ਬਿੱਟੂ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਵੀ ਧਾਰਮਿਕ ਸਥਾਨ ਉੱਤੇ ਅਜਿਹਾ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੁਝ ਸ਼ੈਤਾਨ ਲੋਕ ਪੰਜਾਬ ਦੇ ਭਾਈਚਾਰੇ ਨੂੰ ਤੋੜਨਾ ਚਾਹੁੰਦੇ ਹਨ। ਪੁਲਿਸ ਨੂੰ ਚਾਹੀਦਾ ਹੈ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰੇ।

ਇਸਾਈ ਧਰਮ ਦੇ ਲੋਕਾਂ ਨੇ ਬੁੱਧਵਾਰ ਸਵੇਰੇ ਪੱਟੀ-ਖੇਮਕਰਨ ਰਾਜ ਮਾਰਗ ਨੂੰ ਬੰਦ ਕਰ ਦਿੱਤਾ ਹੈ। ਧਰਨੇ ’ਤੇ ਬੈਠੇ ਮਸੀਹੀ ਇਨਸਾਫ਼ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ: ਪ੍ਰਨੀਤ ਕੌਰ ਨੂੰ ਕਾਂਗਰਸ 'ਚੋਂ ਕੱਢਣ ਦੀ ਉੱਠੀ ਮੰਗ, ਪ੍ਰਸਤਾਵ ਪਾਸ ਕਰਕੇ ਭੇਜਿਆ ਹਾਈਕਮਾਂਡ ਨੂੰ

-PTC News

Related Post