Coronavirus:ਪੰਜਾਬ ਦੇ ਇਸ ਜ਼ਿਲ੍ਹੇ 'ਚ ਹੋ ਰਿਹਾ ਸੀ ਵਿਆਹ,ਪ੍ਰਸ਼ਾਸਨ ਦੇ ਪਹੁੰਚਣ 'ਤੇ ਕੰਧ ਟੱਪ ਕੇ ਭੱਜੇ ਲਾੜਾ-ਲਾੜੀ

By  Shanker Badra March 22nd 2020 03:13 PM

Coronavirus:ਪੰਜਾਬ ਦੇ ਇਸ ਜ਼ਿਲ੍ਹੇ 'ਚ ਹੋ ਰਿਹਾ ਸੀ ਵਿਆਹ,ਪ੍ਰਸ਼ਾਸਨ ਦੇ ਪਹੁੰਚਣ 'ਤੇ ਕੰਧ ਟੱਪ ਕੇ ਭੱਜੇ ਲਾੜਾ-ਲਾੜੀ:ਚੰਡੀਗੜ੍ਹ : ਦੇਸ਼ ਭਰ ਵਿਚ ਫੈਲੇ ਕੋਰੋਨਾ ਵਾਇਰਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 22 ਮਾਰਚ, ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ 'ਜਨਤਾ ਕਰਫ਼ਿਊ' ਲਗਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ।

ਜਿਸ ਕਰਕੇਸੂਬੇ ਵਿਚ ਪੰਜਾਬ ਸਰਕਾਰ ਵੱਲੋਂ ਇਸ ਤੋਂ ਬਚਾਅ ਲਈ ਲੋਕਾਂ 'ਤੇ ਪਾਬੰਦੀਆਂ ਲਗਾਈਆਂ ਗਈਆਂ ਹਨ, ਤਾਂ ਜੋ ਲੋਕ ਇਸ ਨਾਮੁਰਾਦ ਬੀਮਾਰੀ ਤੋਂ ਬਚ ਸਕਣ ਪਰ ਇਸ ਸਭ ਦੇ ਬਾਵਜੂਦ ਲੋਕ ਇਸ ਬੀਮਾਰੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ ਅਤੇ ਵੱਡੇ ਇਕੱਠ ਕਰਨ ਤੋਂ ਨਹੀਂ ਗੁਰੇਜ਼ ਨਹੀਂ ਕਰ ਰਹੇ, ਜਿਸ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਮੋਗਾ ਦੇ ਇੱਕ ਪਿੰਡ ਤੋਂ ਸਾਹਮਣੇ ਆਇਆ ਹੈ।

ਜਿਥੇ ਸ਼ਨੀਵਾਰ ਨੂੰ ਇਕ ਵਿਆਹ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਸੀ। ਇਸ ਵਿਚ 300 ਤੋਂ ਵੱਧ ਲੋਕ ਸ਼ਾਮਲ ਹੋਏ ਸਨ।ਜਦੋਂ ਇਸ ਦੀ ਸੂਚਨਾ ਮਿਲਣ 'ਤੇ ਸਰਕਾਰੀ ਟੀਮ ਤੁਰੰਤ ਉਥੇ ਪਹੁੰਚੀ ਤਾਂ ਲਾੜਾ-ਲਾੜੀ ਅਤੇ ਸਮਾਰੋਹ ਵਿਚ ਸ਼ਾਮਲ ਲੋਕ ਪੈਲੇਸ ਦੀ ਕੰਧ ਟੱਪ ਕੇ ਫਰਾਰ ਹੋ ਗਏ। ਪੁਲਿਸ ਨੇ ਕਾਰਵਾਈ ਕਰਦਿਆਂ ਪੈਲੇਸ ਦੇ ਮੈਨੇਜਰ ਜਗਰਾਜ ਸਿੰਘ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਬਰਨਾਲਾ ਦੇ ਪਿੰਡ ਰੁੜਕੇ ਕਲਾਂ ਵਿਖੇ ਵੀ ਅਜਿਹਾ ਮਾਮਲਾ ਦੇਖਣ ਨੂੰ ਮਿਲਿਆ ਹੈ,ਜਿਥੇ ਇਕ ਪੈਲੇਸ ਵਿਚ ਇਕ ਵਿਆਹ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੁਲਿਸ ਨੇ ਮੈਰਿਜ ਪੈਲੇਸ ਦੇ ਮਾਲਿਕ ਯਾਦਵਿੰਦਰ 'ਤੇ ਕੇਸ ਦਰਜ ਕਰ ਲਿਆ ਹੈ।

-PTCNews

Related Post