ਬਟਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਗਤਾਂ ਦੀ ਮੁੜ ਸ਼ੁਰੂ ਹੋਈ ਆਮਦ, ਸ਼ਰਧਾਲੂਆਂ ਨੇ ਟੇਕਿਆ ਮੱਥਾ

By  Shanker Badra June 8th 2020 12:22 PM

ਬਟਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਗਤਾਂ ਦੀ ਮੁੜ ਸ਼ੁਰੂ ਹੋਈ ਆਮਦ, ਸ਼ਰਧਾਲੂਆਂ ਨੇ ਟੇਕਿਆ ਮੱਥਾ:ਬਟਾਲਾ : ਬਟਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸੰਗਤਾਂ ਦੀ ਆਮਦ ਅੱਜ ਤੋਂ ਮੁੜ ਸ਼ੁਰੂ ਹੋ ਗਈ ਹੈ। ਗੁਰਦਵਾਰਾ ਕੰਧ ਸਾਹਿਬ ਵਿਖੇ ਸ਼ਰਧਾਲੂਆਂ ਨੇ ਮੱਥਾ ਵੀ ਟੇਕਿਆ ਤੇ ਨਿਯਮਾਂ ਦੀ ਵੀ ਪਾਲਣਾ ਕੀਤੀ ਤੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ ਹੈ।

ਇਸ ਦੌਰਾਨ ਸ਼ਰਧਾਲੂਆਂ ਨੇ ਗੁਰੂ ਘਰਾਂ ਵਿੱਚ ਲੰਗਰ ਤੇ ਪ੍ਰਸ਼ਾਦ 'ਤੇ ਪਾਬੰਦੀ ਹਟਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਦੀਆਂ ਪੁਰਾਣੀ ਲੰਗਰ ਤੇ ਪ੍ਰਸ਼ਾਦ ਦੀ ਪ੍ਰਥਾ 'ਤੇ ਪਾਬੰਦੀ ਮੰਦਭਾਗੀ ਹੈ।

ਲਾਕਡਾਊਨ ਕਰਕੇ ਕਰੀਬ 2 ਮਹੀਨੇ ਬਾਅਦ ਅੱਜ ਤੋਂ ਦੇਸ਼ 'ਚ ਸ਼ਾਪਿੰਗ ਮਾਲ, ਧਾਰਮਿਕ ਸਥਾਨ, ਹੋਟਲ ਤੇ ਰੈਸਟੋਰੈਂਟ ਮੁੜ ਤੋਂ ਖੁੱਲ੍ਹ ਗਏ ਹਨ। ਇਸ ਦੌਰਾਨ ਸ਼ਰਧਾਲੂਆਂ ਨੂੰ ਸਰਕਾਰ ਵੱਲੋਂ ਤੈਅ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।

-PTCNews

Related Post