ਡੀਜੀਪੀ ਸੁਰੇਸ਼ ਅਰੋੜਾ ਦੇ ਸੇਵਾ ਕਾਲ 'ਚ ਹੋਇਆ ਵਾਧਾ ,ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

By  Shanker Badra September 12th 2018 01:26 PM -- Updated: September 12th 2018 01:32 PM

ਡੀਜੀਪੀ ਸੁਰੇਸ਼ ਅਰੋੜਾ ਦੇ ਸੇਵਾ ਕਾਲ 'ਚ ਹੋਇਆ ਵਾਧਾ ,ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ:ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ 'ਚ ਵਾਧਾ ਕਰ ਦਿੱਤਾ ਗਿਆ ਹੈ।ਜਿਸ ਦੇ ਲਈ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਸੁਰੇਸ਼ ਅਰੋੜਾ ਨੇ 30 ਸਤੰਬਰ ਨੂੰ ਸੇਵਾ ਮੁਕਤ ਹੋਣਾ ਸੀ।ਹੁਣ ਸੁਰੇਸ਼ ਅਰੋੜਾ ਦੇ ਸੇਵਾ ਕਾਲ 'ਚ 3 ਮਹੀਨੇ ਦਾ ਵਾਧਾ ਹੋਇਆ ਹੈ।

ਕਾਂਗਰਸ ਸਰਕਾਰ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਧਾਉਣ ਲਈ ਪਿਛਲੇ ਸਮੇਂ ਤੋਂ ਸਰਗਰਮ ਸੀ।ਇਸ ਸਬੰਧੀ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਵੀ ਲਿਖੀ ਸੀ।ਜਾਣਕਾਰੀ ਅਨੁਸਾਰ ਨਿਯਮਾਂ ਮੁਤਾਬਕ ਕਿਸੇ ਵੀ ਰਾਜ ਦੇ ਡੀਜੀਪੀ ਦੀ 60 ਸਾਲ ਤੋਂ ਬਾਅਦ ਸੇਵਾ ਕਾਲ ਵਿੱਚ ਵਾਧੇ ਨੂੰ ਪ੍ਰਧਾਨ ਮੰਤਰੀ ਦਫ਼ਤਰ (ਕੇਂਦਰੀ ਪਰਸੋਨਲ ਵਿਭਾਗ) ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਮਨਜ਼ੂਰੀ ਦੇਣੀ ਹੁੰਦੀ ਹੈ।

ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

-PTCNews

Related Post