ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

By  Shanker Badra November 15th 2018 06:00 PM

ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ:ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਦੂਰ-ਦੁਰੇਡਿਓ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ।ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ।ਸਿੰਘ ਸਾਹਿਬ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ।ਇਸ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂੰ ਕਰਵਾਇਆ ਅਤੇ ਕਵੀ ਦਰਬਾਰ ਦੌਰਾਨ ਹਾਜ਼ਰ ਕਵੀਆਂ ਨੇ ਹਾਜ਼ਰੀ ਭਰੀ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਹੀ ਬਾਅਦ ਦੁਪਹਿਰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ,ਜਿਸ ਵਿਚ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਮਨਪ੍ਰੀਤ ਸਿੰਘ ਕਾਨ੍ਹਪੁਰੀ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਮਨਿੰਦਰ ਸਿੰਘ ਸ੍ਰੀਨਗਰ, ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਹਰਵਿੰਦਰ ਸਿੰਘ ਜੀ ਲਿਟਲ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਬੀਬੀ ਮਹਿਕਪ੍ਰੀਤ ਕੌਰ, ਬੀਬੀ ਕਵਲਜੀਤ ਕੌਰ ਜੀ ਕੀਰਤਨੀ ਜਥਾ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਗੁਰਮਤਿ ਸੰਗੀਤ ਵਿਦਿਆਲਾ ਮੀਰਾਂਕੋਟ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਇਸ ਤੋਂ ਇਲਾਵਾ ਸਵੇਰੇ ਜਗਜੀਤ ਸਿੰਘ ਸਵੀਟੀ ਸੇਵਕ ਜਥਾ ਕੜਾਹਿ ਪ੍ਰਸ਼ਾਦਿ ਵੱਲੋਂ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 4:00 ਵਜੇ ਤੱਕ ਖੂਨਦਾਨ ਕੈਂਪ ਵੀ ਲਗਾਇਆ ਗਿਆ। -PTCNews

Related Post