ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਪ੍ਰੋਗਰਾਮ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਸ਼ਿਰਕਤ

By  Joshi January 21st 2018 08:30 PM -- Updated: January 21st 2018 10:00 PM

Dharam Parchar Lehar: Harsimrat Kaur Badal pays obeisance at Takht Sri Damdama Sahib, Talwandi Sabo : ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਗੁਰਮਤਿ ਪ੍ਰਚਾਰ ਲਹਿਰ ਦੇ ਪ੍ਰੋਗਰਾਮਾਂ ਦੀ ਆਰੰਭਤਾ ੨੧ ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਗਈ। ਇਸ ਮੌਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਪਹੁੰਚੇ।

Dharam Parchar Lehar: Harsimrat Kaur Badal pays obeisance at Takht Sri Damdama Sahib, Talwandi Sabo: ਇਨ੍ਹਾਂ ਇਕੱਤਰਤਾਵਾਂ ਵਿਚ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ, ਪ੍ਰਚਾਰਕਾਂ, ਢਾਡੀ, ਕਵੀਸ਼ਰਾਂ, ਧਾਰਮਿਕ ਅਧਿਆਪਕਾਂ, ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਅਤੇ ਲੋਕਲ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰਾਂ ਤੋਂ ਇਲਾਵਾ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ੯ ਫ਼ਰਵਰੀ ਧਰਮ ਪ੍ਰਚਾਰ ਲਹਿਰ ਦੇ ਸਮੁੱਚੇ ਕਾਰਜਾਂ ਸਬੰਧੀ ਸਿੱਖ ਮਿਸ਼ਨ ਕੁਰੂਕਸ਼ੇਤਰ ਹਰਿਆਣਾ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਰੱਖੀ ਗਈ ਹੈ।

—PTC News

Related Post