ਕਿਸਾਨ ਦੀ ਜ਼ਮੀਨ ਕੁਰਕੀ ਕਰਨ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਦਿੱਤਾ ਧਰਨਾ

By  Pardeep Singh May 16th 2022 05:38 PM

ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਪਾਹੜਾ ਦੇ ਰਹਿਣ ਵਾਲੇ ਕਿਸਾਨ ਰਘਬੀਰ ਸਿੰਘ ਵੱਲੋਂ ਸਾਲ 2010 ਵਿਚ ਆਪਣਾ ਪੁਰਾਣਾ ਟਰੈਕਟਰ ਇਕ ਹੋਰ ਕਿਸਾਨ ਨੂੰ ਵੇਚ ਦਿੱਤਾ ਗਿਆ ਸੀ। ਟਰੈਕਟਰ ਖਰੀਦਣ ਵਾਲੇ ਕਿਸਾਨਾਂ ਕੋਲੋਂ ਸਾਲ 2012 ਵਿਚ ਬਟਾਲਾ ਵਿਚ ਇਸ ਟਰੈਕਟਰ ਹਾਦਸੇ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ। ਇਸ ਕੇਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਅਦਾਲਤ ਵੱਲੋਂ ਟਰੈਕਟਰ ਦੇ ਮਾਲਕ ਨੂੰ 55 ਲੱਖ ਰੁਪਏ ਦਾ ਮੁਆਵਜਾ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਅਦਾ ਕਰਨ ਦਾ ਹੁਕਮ ਦਿੱਤਾ ਸੀ। ਜਿੱਥੇ ਅੱਜ ਅਧਿਕਾਰੀ ਕਿਸਾਨ ਦੀ ਜ਼ਮੀਨ ਕੁਰਕੀ ਕਰਨ ਆਏ  ਪਰ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਰਗਬੀਰ ਸਿੰਘ ਦੇ ਹੱਕ ਵਿੱਚ ਧਰਨਾ ਲਗਾ ਦਿੱਤਾ ਗਿਆ। ਜਿਸ ਤੋਂ ਬਾਦ ਮੌਕੇ 'ਤੇ ਪੁੱਜੇ ਤਹਿਸੀਲਦਾਰ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਸਮਝਾਇਆ ਗਿਆ ਹੈ ਕਿ ਇਹ ਮਸਲਾ ਕੋਰਟ ਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਜ਼ਮੀਨ ਦੀ ਕੁਰਕੀ ਨਹੀਂ ਕੀਤੀ ਗਈ ਅਤੇ  ਇਸ ਮਸਲੇ ਨੂੰ ਉਚ ਅਧਿਕਾਰੀਆਂ ਦੇ ਨਾਲ ਗੱਲਬਾਤ ਕਰਕੇ ਮੁੜ ਵਿਚਾਰਿਆ ਜਾਵੇਗਾ। ਤਹਿਸੀਲਦਾਰ ਦਾ ਕਹਿਣਾ ਹੈ ਕਿ ਸਾਰੀ ਗੱਲਬਾਤ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕੀਤਾ।

ਕਿਸਾਨ ਨੇ ਦੱਸਿਆ ਹੈ ਕਿ ਸਾਲ 2010 ਵਿਚ ਆਪਣਾ ਪੁਰਾਣਾ ਟਰੈਕਟਰ ਇਕ ਹੋਰ ਕਿਸਾਨ ਨੂੰ ਵੇਚ ਦਿੱਤਾ ਗਿਆ ਸੀ। ਟਰੈਕਟਰ ਖਰੀਦਣ ਵਾਲੇ ਕਿਸਾਨਾਂ ਕੋਲੋਂ ਸਾਲ 2012 ਵਿਚ ਬਟਾਲਾ ਵਿਚ ਇਸ ਟਰੈਕਟਰ ਹਾਦਸੇ ਦੌਰਾਨ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ ਸੀ। ਅਦਾਲਤ ਵਿਚ ਪੁਲਿਸ ਮੁਲਾਜ਼ਮ ਦੀ ਮੌਤ ਤੋਂ ਬਾਅਦ ਟਰੈਕਟਰ ਚਾਲਕ ਕੋਲੋਂ ਬਣਦਾ ਮੁਆਵਜ਼ਾ ਲੈਣ ਲਈ ਇਕ ਕੇਸ ਦਾਇਰ ਕੀਤਾ ਗਿਆ ਸੀ। ਇਸ ਕੇਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਅਦਾਲਤ ਵੱਲੋਂ ਟਰੈਕਟਰ ਦੇ ਮਾਲਕ ਨੂੰ 55 ਲੱਖ ਰੁਪਏ ਦਾ ਮੁਆਵਜਾ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ ਅਦਾ ਕਰਨ ਦਾ ਹੁਕਮ ਦਿੱਤਾ ਹੈ।

ਉਨ੍ਹਾਂ ਨੇ ਦੱਸਿਆ ਕਿ ਟਰੈਕਟਰ ਖਰੀਦਣ ਵਾਲੇ ਕਿਸਾਨ ਨੇ ਰਘਬੀਰ ਸਿੰਘ ਕੋਲੋਂ ਟਰੈਕਟਰ ਖ਼ਰੀਦਣ ਦਾ ਐਫੀਡੇਵਟ ਤਾਂ ਲੈ ਲਿਆ ਸੀ ਪਰ ਉਸ ਨੇ ਇਸ ਦੀ ਰਜਿਸਟ੍ਰੇਸ਼ਨ ਆਪਣੇ ਨਾਮ ਨਹੀਂ ਕਰਵਾਈ। ਜਿਸ ਕਾਰਨ ਅਦਾਲਤ ਵੱਲੋਂ ਸਾਰਾ ਹਰਜਾਨਾ ਉਸ ਮੌਕੇ ਟਰੈਕਟਰ ਚਲਾਉਣ ਵਾਲਿਆਂ ਦੀ ਥਾਂ ਰਘਬੀਰ ਸਿੰਘ ਨੂੰ ਟਰੈਕਟਰ ਦਾ ਮਾਲਕ ਮੰਨਦੇ ਹੋਏ ਕਰ ਦਿੱਤਾ ਹੈ।

ਇਹ ਵੀ ਪੜ੍ਹੋ:ਪਾਕਿਸਤਾਨ 'ਚ ਸਿੱਖ ਕਤਲ ਮਾਮਲੇ 'ਚ ਸਰਨਾ ਨੇ ਪਾਕਿ ਹਾਈ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

-PTC News

Related Post