ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ ,ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ

By  Shanker Badra September 8th 2018 12:07 PM -- Updated: September 8th 2018 12:13 PM

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ ,ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪਰੇਸ਼ਾਨ:ਨਵੀਂ ਦਿੱਲੀ :ਪਿਛਲੇ ਦਿਨਾਂ ਤੋਂ ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ,ਜਿਸ ਦਾ ਸਾਰਾ ਬੋਝ ਆਮ ਆਦਮੀ ਦੀ ਜੇਬ ‘ਤੇ ਪੈ ਰਿਹਾ ਹੈ ,ਜਿਸ ਕਾਰਨ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੱਜ ਫ਼ਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਜਾਰੀ ਹੈ।ਦਿੱਲੀ ਵਿਚ ਅੱਜ ਪੈਟਰੋਲ 39 ਪੈਸੇ ਵੱਧ ਕੇ 80.38 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 44 ਪੈਸੇ ਵੱਧ ਕੇ 72.51 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਉੱਥੇ ਹੀ ਮੁੰਬਈ 'ਚ ਪੈਟਰੋਲ ਦੀ ਕੀਮਤ 87.77 ਰੁਪਏ ਅਤੇ ਡੀਜ਼ਲ ਦੀ ਕੀਮਤ 76.98 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।ਇਸ ਦੇ ਨਾਲ ਹੀ ਕੋਲਕਾਤਾ 'ਚ ਪੈਟਰੋਲ 83.27 ਰੁਪਏ ਤੇ ਡੀਜ਼ਲ 75.36 ਰੁਪਏ ਅਤੇ ਚੇਨਈ 'ਚ ਪੈਟਰੋਲ 83.54 ਰੁਪਏ ਤੇ ਡੀਜ਼ਲ 76.64 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਦੱਸ ਦਈਏ ਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਅਤੇ ਡਾਲਰ ਦੇ ਮਜ਼ਬੂਤ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਲਗਾਤਾਰ ਜਾਰੀ ਹੈ।

-PTCNews

Related Post