ਪਟਿਆਲਾ ਦੇ ਪੋਲੋ ਗਰਾਊਂਡ 'ਚ ਅੱਜ ਦੂਜੇ ਦਿਨ ਮੋਬਾਇਲ ਡਿਜੀਟਲ ਮਿਊਜ਼ੀਅਮ ਨੇ ਸੰਗਤ ਨੂੰ ਰੂਹਾਨੀ ਰੰਗ ਵਿੱਚ ਰੰਗਿਆ

By  Shanker Badra December 12th 2019 09:58 AM

ਪਟਿਆਲਾ ਦੇ ਪੋਲੋ ਗਰਾਊਂਡ 'ਚ ਅੱਜ ਦੂਜੇ ਦਿਨ ਮੋਬਾਇਲ ਡਿਜੀਟਲ ਮਿਊਜ਼ੀਅਮ ਨੇ ਸੰਗਤ ਨੂੰ ਰੂਹਾਨੀ ਰੰਗ ਵਿੱਚ ਰੰਗਿਆ:ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ 11 ਤੋਂ 13 ਦਸੰਬਰ ਤੱਕ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦੇਣ ਲਈ ਡਿਜੀਟਲ ਮੋਬਾਇਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਜਿਸ ਦੇ ਲਈ ਅੱਜ ਦੂਸਰੇ ਦਿਨ ਵੀ ਡਿਜੀਟਲ ਮਿਊਜ਼ਿਅਮ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ।

Digital Mobile Museum ,light and sound show Second Day commemorate 550th Parkash Purab ਪਟਿਆਲਾ ਦੇ ਪੋਲੋ ਗਰਾਊਂਡ 'ਚ ਅੱਜ ਦੂਜੇ ਦਿਨ ਮੋਬਾਇਲ ਡਿਜੀਟਲ ਮਿਊਜ਼ੀਅਮ ਨੇ ਸੰਗਤ ਨੂੰ ਰੂਹਾਨੀ ਰੰਗ ਵਿੱਚ ਰੰਗਿਆ

ਮਿਲੀ ਜਾਣਕਾਰੀ ਅਨੁਸਾਰ ਇਹ ਡਿਜੀਟਲ ਮਿਊਜ਼ੀਅਮ 11 ਤੋਂ 13 ਦਸੰਬਰ ਤੱਕ ਸਵੇਰ 7 ਤੋਂ ਸ਼ਾਮ 5 ਵਜੇ ਤੱਕ ਚੱਲੇਗਾ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਜਾਣਕਾਰੀ ਆਧੁਨਿਕ ਤਕਨੀਕ ਨਾਲ ਦਿੱਤੀ ਜਾਏਗੀ। ਇਸ ਦੇ ਨਾਲ ਹੀ 12 ਅਤੇ 13 ਦਸੰਬਰ ਨੂੰ ਸ਼ਾਮ 6 ਵਜੇ ਤੋਂ 8.15 ਵਜੇ ਤੱਕ ਦੋ ਸ਼ੋਆਂ ਰਾਹੀਂ ਲਾਈਟ ਐਂਡ ਸਾਊਂਡ ਦੀ ਮਦਦ ਨਾਲ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਅਲੌਕਿਕ ਢੰਗ ਨਾਲ ਪੇਸ਼ ਕੀਤਾ ਜਾਵੇਗਾ।

Digital Mobile Museum ,light and sound show Second Day commemorate 550th Parkash Purab ਪਟਿਆਲਾ ਦੇ ਪੋਲੋ ਗਰਾਊਂਡ 'ਚ ਅੱਜ ਦੂਜੇ ਦਿਨ ਮੋਬਾਇਲ ਡਿਜੀਟਲ ਮਿਊਜ਼ੀਅਮ ਨੇ ਸੰਗਤ ਨੂੰ ਰੂਹਾਨੀ ਰੰਗ ਵਿੱਚ ਰੰਗਿਆ

ਇਸ ਮੌਕੇ ਸੰਗਤ ਦਾ ਕਹਿਣਾ ਹੈ ਕਿ ਇਹ ਮਿਊਜ਼ੀਅਮ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਬਾਰੇ ਜਾਣਕਾਰੀ ਦੇਣ ਵਿੱਚ ਸਹਾਈ ਸਿੱਧ ਹੋਇਆ ਹੈ। ਸੰਗਤ ਨੇ ਮਿਊਜ਼ੀਅਮ ਨੂੰ ਜ਼ਿੰਦਗੀ ਦਾ ਅਨੋਖਾ ਅਨੁਭਵ ਦੱਸਿਆ ਹੈ। ਸੰਗਤ ਨੇ ਜਿੱਥੇ ਡਿਜ਼ੀਟਲ ਮਿਊਜ਼ੀਅਮ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਦਾਸੀਆਂ ਤੇ ਫਲਸਫੇ ਬਾਰੇ ਸੰਗੀਤਮਈ ਪ੍ਰਸਤੁਤੀ ਵਿੱਚ ਜਾਣਕਾਰੀ ਪ੍ਰਾਪਤ ਕੀਤੀ ,ਉਥੇ ਹੀ ਉਨ੍ਹਾਂ ਨੇ ਇਸ ਨੂੰ ਜਾਣਕਾਰੀ ਦਾ ਅਨਮੋਲ ਖ਼ਜ਼ਾਨਾ ਕਰਾਰ ਦਿੱਤਾ। ਮਿਊਜ਼ੀਅਮ ਵਿੱਚ ਆਉਣ ਵਾਲਿਆਂ ਨੇ ਕਿਹਾ ਕਿ ਡਿਜ਼ੀਟਲ ਮਿਊਜ਼ੀਅਮ ਨੇ ਥੋੜੇ ਸਮੇਂ ਵਿਚ ਹੀ ਗੁਰੂ ਸਾਹਿਬ ਬਾਰੇ ਜੋ ਚਾਨਣਾ ਪਾਇਆ ਹੈ, ਉਹ ਬੇਮਿਸਾਲ ਹੈ।

Digital Mobile Museum ,light and sound show Second Day commemorate 550th Parkash Purab ਪਟਿਆਲਾ ਦੇ ਪੋਲੋ ਗਰਾਊਂਡ 'ਚ ਅੱਜ ਦੂਜੇ ਦਿਨ ਮੋਬਾਇਲ ਡਿਜੀਟਲ ਮਿਊਜ਼ੀਅਮ ਨੇ ਸੰਗਤ ਨੂੰ ਰੂਹਾਨੀ ਰੰਗ ਵਿੱਚ ਰੰਗਿਆ

ਦੱਸਣਯੋਗ ਹੈ ਕਿ ਮਿਊਜ਼ੀਅਮ ਵਿੱਚ ਵੱਖ -ਵੱਖ ਗੈਲਰੀਆਂ ਹਨ , ਜੋ ਗੁਰੂ ਸਾਹਿਬ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੀਆਂ ਸਨ। ਡਿਜ਼ੀਟਲ ਮਿਊਜ਼ੀਅਮ ਮਲਟੀ ਮੀਡੀਆ ਤਕਨੀਕ 'ਤੇ ਅਧਾਰਤ ਹੈ ,ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਯਾਤਰਾ ਨੂੰ ਦਰਸਾਉਂਦਾ ਹੈ। ਡਿਜੀਟਲ ਮਿਊਜ਼ੀਅਮ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਵਿਗਿਆਨ, ਕਲਾ, ਟੈਕਨਾਲੋਜੀ, ਡਿਜ਼ਾਇਨ ਅਤੇ ਚਿੱਤਰਾਂ ਰਾਹੀਂ ਜੋੜ ਕੇ ਵਿਲੱਖਣ ਰੂਪ 'ਚ ਪੇਸ਼ ਕੀਤਾ। ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ ਅਤੇ ਉਪਦੇਸ਼ਾਂ ਨੂੰ ਸਕਰੀਨਾਂ ਰਾਹੀਂ ਬਾਖੂਬੀ ਪ੍ਰਦਰਸ਼ਿਤ ਕੀਤਾ ਗਿਆ।

-PTCNews

Related Post