ਐਮੀ ਵਿਰਕ ਤੇ ਰਣਜੀਤ ਬਾਵਾ ਤੋਂ ਬਾਅਦ ਦਿਲਜੀਤ ਦੋਸਾਂਝ ਵੀ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਆਏ ਅੱਗੇ, ਕੀਤਾ ਇਹ ਐਲਾਨ

By  Jashan A February 17th 2019 05:25 PM

ਐਮੀ ਵਿਰਕ ਤੇ ਰਣਜੀਤ ਬਾਵਾ ਤੋਂ ਬਾਅਦ ਦਿਲਜੀਤ ਦੋਸਾਂਝ ਵੀ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਆਏ ਅੱਗੇ, ਕੀਤਾ ਇਹ ਐਲਾਨ,ਮੁਹੱਬਤ ਦੇ ਦਿਨ ਗੁਆਂਢੀ ਮੁਲਕ ਵੱਲੋਂ ਭਾਰਤੀ ਸੀਆਰਪੀਐੱਫ ਜਾਵਨਾਂ ਦੇ ਕਾਫ਼ਲੇ 'ਤੇ ਹਮਲਾ ਕੀਤੇ ਜਾਣ ਦੀ ਖਬਰ ਦੀ ਨਾ ਸਿਰਫ ਭਾਰਤ ਬਲਕਿ ਪੂਰੇ ਵਿਸ਼ਵ 'ਚ ਨਿੰਦਿਆ ਹੋ ਰਹੀ ਹੈ। ਇਸ ਹਮਲੇ 'ਚ 40 ਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ ਅਤੇ ਟੁਕੜੇ ਹੋਈਆਂ ਲਾਸ਼ਾਂ ਦੇਖ ਨਾ ਸਿਰਫ ਸ਼ਹੀਦਾਂ ਦੇ ਪਰਿਵਾਰ ਬਲਕਿ ਪੂਰੇ ਦੇਸ਼ ਦੀਆਂ ਅੱਖਾਂ ਨਮ ਹੋਏ ਬਿਨ੍ਹਾਂ ਨਹੀਂ ਰਹਿ ਸਕੀਆਂ। ਅਜਿਹੀ ਔਖੀ ਘੜੀ 'ਚ ਬਾਲੀਵੁੱਡ, ਪਾਲੀਵੁੱਡ ਅਤੇ ਪੰਜਾਬੀ ਸੰਗੀਤ ਜਗਤ ਦੀਆਂ ਕਈ ਹਸਤੀਆਂ ਨੇ ਜਿੱਥੇ ਸੋਗ ਅਤੇ ਗੁੱਸਾ ਪ੍ਰਗਟ ਕੀਤਾ, ਉਥੇ ਹੀ ਐਮੀ ਵਿਰਕ, ਰਣਜੀਤ ਬਾਵਾ, ਅਮਿਤਾਭ ਬੱਚਨ ਤੋਂ ਬਾਅਦ ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਵੀ ਸ਼ਹੀਦ ਪਰਿਵਾਰਾਂ ਦੀ ਮਦਦ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ਸਾਈਟ, ਇੰਸਟਾਗ੍ਰਾਮ 'ਤੇ ਤਸਵੀਰ ਸਾਂਝੀ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ "ਸਾਡੇ ਫੌਜੀ ਜਵਾਨ ਦੇਸ਼ ਦੀ ਰੱਖਿਆ ਕਰਦੇ ਹਨ ਅਤੇ ਦੇਸ਼ ਦੇ ਨਾਗਰਿਕ ਹਨ। ਉਨ੍ਹਾਂ ਨੂੰ ਆਪਣੇ ਅਜ਼ੀਜ਼ਾਂ ਤੋਂ ਦੂਰ ਰਹਿਣਾ ਪੈਂਦਾ ਹੈ, ਉਹ ਨਹੀਂ ਜਾਣਦੇ ਹੁੰਦੇ ਕਿ ਅਗਲਾ ਦਿਨ ਉਹਨਾਂ ਲਈ ਕੀ ਲਿਆਵੇਗਾ!! ਪਰਿਵਾਰਾਂ ਨੂੰ ਪਤਾ ਨਹੀਂ ਹੁੰਦਾ ਕਿ ਉਹ ਅਗਲੀ ਵਾਰ ਆਪਣੇ ਪਿਆਰਿਆਂ ਨੂੰ ਕਦੋਂ ਵੇਖਣਗੇ, ਪਰ ਹੁਣ ਇਹ ਇੱਕ ਆਸ ਵੀ ਇਨ੍ਹਾਂ ਪਰਿਵਾਰਾਂ ਨੂੰ ਨਹੀਂ ਰਹੀ। ਅਸੀਂ ਪਰਿਵਾਰਾਂ ਦੇ ਦੁੱਖ ਨੂੰ ਦੂਰ ਤਾਂ ਨਹੀਂ ਕਰ ਸਕਦੇ ਪਰ ਕੁਝ ਵਿੱਤੀ ਮਦਦ ਜ਼ਰੂਰ ਕਰ ਸਕਦੇ ਹਾਂ। ਇਸ ਮੁਸ਼ਕਲ ਸਮੇਂ ਵਿੱਚ ਸਾਡੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਦਾ ਸਮਾਂ ਹੈ। ਅਸੀਂ ਫੌਜੀ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜੇ ਹਾਂ। Our Soldiers Protect the Country and the Citizens of the country. They have to live away from their loved ones, not knowing what the next day will bring. The families don’t know when will they see them next. But there was always a hope which is now gone for these families. We can’t take the sorrow away but can try to help a little by donating. It’s our time to do something to help the families of our Shaheed Jawans in this Difficult Time ?? WE STAND WITH THE SOLDIERS AND THEIR FAMILIES ??" ਦਿਲਜੀਤ ਵੱਲੋਂ ਸਾਂਝੀ ਕੀਤੀ ਤਸਵੀਰ ਮੁਤਾਬਕ, ਉਹਨਾਂ ਨੇ ਪੇਟੀਐੱਮ ਐਪ ਵੱਲੋਂ ਸ਼ਹੀਦ ਫੌਜੀ ਪਰਿਵਾਰਾਂ ਲਈ ਜਾਰੀ ਕੀਤੀ ਵਿੱਤੀ ਸਹਾਇਤਾ ਐਸੋਸੀਏਸ਼ਨ ਨੂੰ 3,੦੦,੦੦੦ ਰੁਪਏ ਦੀ ਸਹਾਇਤਾ ਕੀਤੀ ਹੈ। ਦੱਸ ਦੇਈਏ ਕਿ ਇਸ ਹਮਲੇ 'ਚ 40 ਜਵਾਨ ਸ਼ਹੀਦ ਹੋ ਗਏ ਸਨ, ਜਿੰਨ੍ਹਾਂ ਵਿੱਚੋਂ 4 ਪੰਜਾਬ ਨਾਲ ਸਬੰਧਤ ਸਨ।ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ। ਜਾਣਕਾਰੀ ਮੁਤਾਬਕ, ਪੇਟੀਐੱਮ ਨੂੰ 7 ਕਰੋੜ ਤੋਂ ਉਪਰ ਦੀ ਸਹਾਇਤਾ ਰਾਸ਼ੀ ਇਕੱਠੀ ਹੋ ਗਈ ਹੈ। -PTC News

Related Post