ਦਿਲਪ੍ਰੀਤ ਸਿੰਘ ਬਾਬਾ ਗੈਂਗ ਦਾ ਮੈਂਬਰ 5 ਪਿਸਟਲਾਂ ਤੇ ਹਾਂਡਾ ਸਿਟੀ ਕਾਰ ਸਣੇ ਗ੍ਰਿਫ਼ਤਾਰ
Jasmeet Singh
October 28th 2022 03:44 PM
ਮੁਹਾਲੀ, 28 ਅਕਤੂਬਰ: ਮੁਹਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਗੈਂਗਸਟਰਾ ਅਤੇ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੋਰਾਨ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ, (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਰਿਹਨੁਮਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਵੱਲੋਂ ਮਿਤੀ 28-10-2022 ਨੂੰ ਗੁਰੂ ਚੌਂਕ, ਖਰੜ ਤੋਂ ਨਾਕਾਬੰਦੀ ਦੋਰਾਨ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਜਸਪਾਲ ਸਿੰਘ ਉਰਫ ਜੱਸੀ ਦੀ ਗੈਂਗ ਦੇ ਮੈਂਬਰ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਬਿੰਜੋ, ਥਾਣਾ ਮਾਹਿਲਪੁਰ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।