ਦੀਨਾਨਗਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

By  Shanker Badra April 4th 2019 09:54 PM

ਦੀਨਾਨਗਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ:ਗੁਰਦਾਸਪੁਰ : ਥਾਣਾ ਦੀਨਾਨਗਰ ਦੀ ਪੁਲਿਸ ਨੇ 250 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਏ.ਐੱਸ.ਆਈ. ਹੀਰਾ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ।ਇਸੇ ਦੌਰਾਨ ਸਕੂਟਰ 'ਤੇ ਆ ਰਹੇ ਇੱਕ ਵਿਅਕਤੀ ਨੂੰ ਰੋਕਿਆ ਤਾਂ ਤਲਾਸ਼ੀ ਦੌਰਾਨ 250 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ ਹਨ।

Dinanagar Police drug pills Including One person arrested ਦੀਨਾਨਗਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਵਿਸ਼ਾਲ ਦੱਤ ਵਾਸੀ ਸ਼ਿਵ ਨਗਰ ਕਲੋਨੀ ਦੀਨਾਨਗਰ ਵਜੋਂ ਹੋਈ ਹੈ।

Dinanagar Police drug pills Including One person arrested ਦੀਨਾਨਗਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

ਇਸ ਦੌਰਾਨ ਪੁਲਿਸ ਨੇ ਦੱਸਿਆ ਹੈ ਕਿ ਦੋਸ਼ੀ ਤੋਂ ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਉਸਨੇ ਇਹ ਗੋਲੀਆਂ ਜਸਬੀਰ ਸਿੰਘ ਵਾਸੀ ਅਵਾਂਖਾ ਤੋਂ ਲਈਆਂ ਸਨ।ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

-PTCNews

Related Post