ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਮੁਖੀ SK ਅਸਥਾਨਾ ਦੀ ਵਿਗੜੀ ਸਿਹਤ

By  Riya Bawa December 13th 2021 09:47 AM -- Updated: December 13th 2021 01:01 PM

ਮੁਹਾਲੀ: ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਏ.ਡੀ.ਜੀ.ਪੀ. ਐੱਸ.ਕੇ. ਅਸਥਾਨਾ ਦੀ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਕਿਹਾ ਜਾ ਰਿਹਾ ਕਿ ਦੇਰ ਸ਼ਾਮ ਉਨ੍ਹਾਂ ਨੇ ਸਿਹਤ ਵਿਗੜਨ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਮੈਕਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਡਾਕਟਰਾਂ ਨੇ ਉਸ ਨੂੰ ਐਮਰਜੈਂਸੀ 'ਚ ਦੇਖ ਕੇ ਪਹਿਲੀ ਮੰਜ਼ਿਲ 'ਤੇ ਆਈਸੀਯੂ 'ਚ ਸ਼ਿਫਟ ਕਰ ਦਿੱਤਾ। ਫਿਲਹਾਲ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਅਤੇ ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਅਫ਼ਸਰ ਐੱਸ.ਕੇ. ਅਸਥਾਨਾ ਜੋ ਕਿ ਕੁਝ ਦਿਨ ਪਹਿਲਾਂ ਮੈਡੀਕਲ ਛੁੱਟੀ 'ਤੇ ਚਲੇ ਗਏ ਸਨ।

ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਏ.ਡੀ.ਜੀ.ਪੀ. ਐੱਸ.ਕੇ. ਅਸਥਾਨਾ ਦੇ ਅਚਾਨਕ ਛੁੱਟੀ 'ਤੇ ਚਲੇ ਜਾਣ ਨਾਲ ਪੰਜਾਬ ਦਾ ਸਿਆਸੀ ਮਾਹੌਲ ਭਖ ਗਿਆ ਸੀ। ਸੂਤਰਾਂ ਮੁਤਾਬਿਕ ਐਸ ਕੇ ਅਸਥਾਨਾਂ ਦਾ ਕੈਂਸਰ ਦਾ ਵੀ ਇਲਾਜ ਚੱਲ ਰਿਹਾ ਸੀ।

 

-PTC News

Related Post