ਪੰਜਾਬ ਕੈਬਨਿਟ ਦੇ ਵਿਸਥਾਰ ਦੇ ਚਰਚੇ, ਨਵੇਂ ਪੰਜ ਮੰਤਰੀ ਹੋਣਗੇ ਸ਼ਾਮਲ !

By  Ravinder Singh July 2nd 2022 07:52 AM

ਚੰਡੀਗੜ੍ਹ : ਪੰਜਾਬ ਕੈਬਨਿਟ ਦੇ ਜਲਦ ਵਿਸਥਾਰ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਪੰਜਾਬ ਕੈਬਨਿਟ ਦਾ ਵਿਸਥਾਰ ਕਰ ਕੇ ਪੰਜ ਨਵੇਂ ਮੰਤਰੀ ਇਸ ਵਿੱਚ ਸ਼ਾਮਿਲ ਕੀਤੇ ਜਾਣਗੇ ਅਤੇ ਕੁਝ ਬਾਰੇ ਮੰਤਰੀਆਂ ਦੇ ਵਿਭਾਗ ਵਿੱਚ ਵੀ ਫੇਰਬਦਲ ਦੀ ਸੰਭਾਵਨਾ ਹੈ। ਅਗਲੇ ਹਫ਼ਤੇ ਸੋਮਵਾਰ ਨੂੰ ਨਵੇਂ ਮੰਤਰੀਆਂ ਨੂੰ ਹਲਫ਼ ਦਿਵਾਏ ਜਾਣ ਦੀ ਉਮੀਦ ਹੈ। ਪੰਜਾਬ ਕੈਬਨਿਟ ਦੇ ਵਿਸਥਾਰ ਦੇ ਚਰਚੇ, ਨਵੇਂ ਪੰਜ ਮੰਤਰੀ ਹੋਣਗੇ ਸ਼ਾਮਲ !ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਨਵੇਂ ਮੰਤਰੀਆਂ ਬਾਰੇ ਦਿੱਲੀ ਵਿਚ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸਲਾਹ-ਮਸ਼ਵਰਾ ਕੀਤਾ। ਸੂਤਰਾਂ ਅਨੁਸਾਰ ਮੀਟਿੰਗ ਵਿਚ ਨਵੇਂ ਮੰਤਰੀਆਂ ਦੀ ਚੋਣ ਅਤੇ ਕੁਝ ਮੰਤਰੀਆਂ ਦੇ ਵਿਭਾਗਾਂ ਵਿਚ ਤਬਦੀਲੀ ਨੂੰ ਹਰੀ ਝੰਡੀ ਦਿੱਤੀ ਗਈ ਹੈ। ਪੰਜ ਮੰਤਰੀਆਂ ਨੂੰ ਕੈਬਨਿਟ ਵਿੱਚ ਜਗ੍ਹਾ ਮਿਲਣ ਦੀ ਸੰਭਾਵਨਾ ਹੈ। ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ ਸਬੰਧੀ ਕਈ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ। ਪੰਜਾਬ ਕੈਬਨਿਟ ਦੇ ਵਿਸਥਾਰ ਦੇ ਚਰਚੇ, ਨਵੇਂ ਪੰਜ ਮੰਤਰੀ ਹੋਣਗੇ ਸ਼ਾਮਲ !ਆਮ ਆਦਮੀ ਪਾਰਟੀ ਨੇ ਪਹਿਲੇ ਗੇੜ ਵਿੱਚ ਕੈਬਨਿਟ ਵਿਚ 10 ਮੰਤਰੀ ਸ਼ਾਮਲ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਵੇਲੇ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਵਿਚ 9 ਮੰਤਰੀ ਸ਼ਾਮਲ ਹਨ। ਸੂਤਰਾਂ ਅਨੁਸਾਰ ਦੂਜੇ ਗੇੜ ਵਿਚ ਚਾਰ ਜਾਂ ਪੰਜ ਵਜ਼ੀਰਾਂ ਨੂੰ ਸਹੁੰ ਚੁਕਾਈ ਜਾਣੀ ਹੈ ਜਿਨ੍ਹਾਂ ਵਿਚ ਇੱਕ ਮਹਿਲਾ ਵਿਧਾਇਕ ਨੂੰ ਵੀ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਇੱਕ ਵਜ਼ੀਰੀ ਦੂਸਰੀ ਦਫਾ ਬਣੇ ਵਿਧਾਇਕਾਂ ਵਿੱਚੋਂ ਦਿੱਤੇ ਜਾਣ ਦੀ ਸੰਭਾਵਨਾ ਹੈ। ਕੈਬਨਿਟ ਵਿਚ ਇੱਕ ਚਿਹਰਾ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਤੇ ਫਾਜ਼ਿਲਕਾ ਵਿੱਚੋਂ ਸ਼ਾਮਲ ਕੀਤਾ ਜਾ ਸਕਦਾ ਹੈ। ਪੰਜਾਬ ਕੈਬਨਿਟ ਦੇ ਵਿਸਥਾਰ ਦੇ ਚਰਚੇ, ਨਵੇਂ ਪੰਜ ਮੰਤਰੀ ਹੋਣਗੇ ਸ਼ਾਮਲ !ਲੁਧਿਆਣਾ ਤੇ ਪਟਿਆਲਾ ਜ਼ਿਲ੍ਹੇ ਵਿਚੋਂ ਵੀ ਇੱਕ ਵਿਧਾਇਕ ਨੂੰ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ।। ਮਾਝੇ ਵਿਚੋਂ ਅੰਮ੍ਰਿਤਸਰ ਸ਼ਹਿਰ ਦੇ ਪੰਜ ਹਲਕਿਆਂ ਵਿਚੋਂ ਕਿਸੇ ਇੱਕ ਹਲਕੇ ਨੂੰ ਪ੍ਰਤੀਨਿਧਤਾ ਮਿਲ ਸਕਦੀ ਹੈ। ਸੂਤਰਾਂ ਅਨੁਸਾਰ ਤਿੰਨ ਮੌਜੂਦਾ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ। ਇਸ ਵੇਲੇ ਮੁੱਖ ਮੰਤਰੀ ਕੋਲ ਕਈ ਵਿਭਾਗ ਹਨ। ਨਵੇਂ ਵਜ਼ੀਰਾਂ ਨੂੰ ਵੀ ਮੁੱਖ ਮੰਤਰੀ ਆਪਣੇ ਵਿਭਾਗਾਂ ਵਿਚੋਂ ਮਹਿਕਮਾ ਦੇ ਸਕਦੇ ਹਨ। ਇਨ੍ਹਾਂ ਮੰਤਰੀਆਂ ਨੂੰ ਸੋਮਵਾਰ ਨੂੰ ਸਹੁੰ ਚੁਕਾਏ ਜਾਣ ਦੀ ਸੰਭਾਵਨਾ ਹੈ। -PTC News ਇਹ ਵੀ ਪੜ੍ਹੋ : ਪਟਿਆਲਾ ਕੇਂਦਰੀ ਜੇਲ੍ਹ 'ਚੋਂ ਦੱਬੇ ਹੋਏ 33 ਮੋਬਾਈਲ ਸਿਮ ਕਾਰਡ ਮਿਲੇ

Related Post