ਬੇਅਦਬੀ ਤੇ ਗੋਲੀਕਾਂਡ ਮਾਮਲੇ 'ਚ SIT ਨੂੰ ਅੱਜ ਬਿਆਨ ਦਰਜ ਕਰਾਉਣਗੇ ਪ੍ਰਕਾਸ਼ ਸਿੰਘ ਬਾਦਲ

By  Shanker Badra November 16th 2018 10:20 AM

ਬੇਅਦਬੀ ਤੇ ਗੋਲੀਕਾਂਡ ਮਾਮਲੇ 'ਚ SIT ਨੂੰ ਅੱਜ ਬਿਆਨ ਦਰਜ ਕਰਾਉਣਗੇ ਪ੍ਰਕਾਸ਼ ਸਿੰਘ ਬਾਦਲ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਚੰਡੀਗੜ੍ਹ ਵਿਖੇ ਬੇਅਦਬੀ ਕਾਂਡ ਤੇ ਕੋਟਕਪੂਰਾ ਗੋਲੀਕਾਂਡ ਸਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਆਪਣੇ ਬਿਆਨ ਦਰਜ ਕਰਾਉਣਗੇ।ਇਸ ਸਬੰਧੀ ਪ੍ਰਕਾਸ਼ ਸਿੰਘ ਬਾਦਲ ਨੇ ਐੱਸਆਈਟੀ. ਪ੍ਰਮੁੱਖ ਨੂੰ ਪੱਤਰ ਭੇਜ ਕੇ ਬਿਆਨ ਦਰਜ ਕਰਵਾਉਣ ਦੀ ਗੱਲ ਕਹੀ ਹੈ।ਉਨ੍ਹਾਂ ਨੇ ਬਿਆਨ ਦਰਜ ਕਰਵਾਉਣ ਲਈ ਚੰਡੀਗੜ੍ਹ ਦੇ ਸੈਕਟਰ-2 ਸਥਿਤ ਐੱਮਐੱਲਏ. ਫਲੈਟ ਨੰਬਰ-45 ਦੀ ਚੋਣ ਕੀਤੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ 'ਚ ਪੁੱਛਗਿੱਛ ਲਈ ਸੱਦਿਆ ਸੀ।ਇਸ ਅਨੁਸਾਰ ਧਾਰਾ 160 ਦੇ ਅਧੀਨ 65 ਸਾਲ ਤੋਂ ਵੱਧ ਉਮਰ ਦੇ ਗਵਾਹ ਨੂੰ ਸੰਮਨ ਭੇਜ ਕੇ ਸੱਦਿਆ ਨਹੀਂ ਜਾ ਸਕਦਾ , ਜਦਕਿ ਜਾਂਚ ਅਧਿਕਾਰੀ ਖੁਦ ਗਵਾਹ ਦੇ ਘਰ ਜਾ ਕੇ ਗਵਾਹ ਤੋਂ ਪੁੱਛਗਿੱਛ ਕਰ ਸਕਦਾ ਹੈ।ਜਿਸ ਕਰਕੇ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਨੂੰ ਵਿਸ਼ੇਸ਼ ਰਿਆਇਤ ਦਿੱਤੀ ਹੈ।

-PTCNews

Related Post