ਬੇਅਦਬੀ ਮਾਮਲਾ : ਡੇਰਾਮੁਖੀ ਰਾਮ ਰਹੀਮ ਦੀ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਹੋਈ ਪੇਸ਼

By  Ravinder Singh May 16th 2022 04:32 PM

ਫ਼ਰੀਦਕੋਟ : ਬੇਅਦਬੀ ਮਾਮਲਿਆਂ 'ਚ ਡੇਰਾ ਪ੍ਰੇਮੀਆਂ ਦੀ ਫ਼ਰੀਦਕੋਟ ਅਦਾਲਤ 'ਚ ਪੇਸ਼ੀ ਹੋਈ। ਤਿੰਨ ਵੱਖ-ਵੱਖ ਬੇਅਦਬੀ ਮਾਮਲਿਆਂ 'ਚ ਨਾਮਜ਼ਦ ਡੇਰਾ ਪ੍ਰੇਮੀ ਸ਼ਕਤੀ ਸਿੰਘ, ਨਿਸ਼ਾਨ ਸਿੰਘ , ਬਲਜੀਤ ਸਿੰਘ, ਸੁਖਜਿੰਦਰ ਸਿੰਘ ,ਰਣਜੀਤ ਸਿੰਘ, ਰਣਦੀਪ ਸਿੰਘ ਤੇ ਨਰਿੰਦਰ ਸ਼ਰਮਾ ਫ਼ਰੀਦਕੋਟ ਅਦਾਲਤ 'ਚ ਪੇਸ਼ ਹੋਏ। ਅੱਜ ਸਾਰੇ ਨਾਮਜ਼ਦਾਂ ਨੂੰ ਅਦਾਲਤ ਵੱਲੋਂ ਚਲਾਨ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ।

ਬੇਅਦਬੀ ਮਾਮਲਾ : ਡੇਰਾਮੁਖੀ ਰਾਮ ਰਹੀਮ ਦੀ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਹੋਈ ਪੇਸ਼ਜ਼ਿਕਰਯੋਗ ਹੈ ਕਿ ਜਾਂਚ ਟੀਮ ਨੇ ਰਾਮ ਰਹੀਮ ਨੂੰ ਫ਼ਰੀਦਕੋਟ ਲਿਆਉਣ ਦੀ ਅਪੀਲ ਕੀਤੀ ਸੀ ਪਰ ਅਦਾਲਤ ਨੇ ਜਾਂਚ ਟੀਮ ਦੀ ਇਹ ਮੰਗ ਖਾਰਿਜ ਕਰ ਦਿੱਤੀ, ਜਿਸ ਤੋਂ ਬਾਅਦ ਹੁਣ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋ ਰਹੀ ਹੈ। ਕਾਬਿਲੇਗੌਰ ਹੈ ਕਿ ਅਦਾਲਤ ਨੇ ਬੇਅਦਬੀ ਦੇ ਦੋ ਮਾਮਿਲਆਂ ਵਿਚ ਰਾਮ ਰਹੀਮ ਨੂੰ ਰਾਹਤ ਮਿਲ ਚੁੱਕੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਡੇਰਾ ਪ੍ਰੇਮੀਆਂ ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਫ਼ਰੀਦਕੋਟ ਅਦਾਲਤ ਵਿੱਚ ਅੱਜ ਪੇਸ਼ੀ ਹੋਈ। ਇਸ ਨਾਲ ਹੀ ਕਰੀਬ 6 ਨਾਮਜ਼ਦ ਪ੍ਰੇਮੀ ਵੀ ਫ਼ਰੀਦਕੋਟ ਅਦਾਲਤ 'ਚ ਪੇਸ਼ ਹੋਏ।

ਬੇਅਦਬੀ ਮਾਮਲਾ : ਡੇਰਾਮੁਖੀ ਰਾਮ ਰਹੀਮ ਦੀ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਹੋਈ ਪੇਸ਼ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲੇ ਵਿੱਚ ਗਠਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਵੱਲੋਂ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਜੋ ਜੇਲ੍ਹ ਵਿੱਚ ਬੰਦ ਹੈ ਤੇ ਡੇਰਾ ਨੈਸ਼ਨਲ ਕਮੇਟੀ ਦੇ ਤਿੰਨ ਹੋਰ ਮੈਂਬਰਾਂ ਹਰਸ਼ ਧੂਰੀ, ਪ੍ਰਦੀਪ ਕਲੇਰ ਤੇ ਸੰਦੀਪ ਬਰੇਟਾ ਨੂੰ ਨਾਮਜ਼ਦ ਕਰ ਲਿਆ ਗਿਆ ਸੀ। ਇਨ੍ਹਾਂ ਸਾਰਿਆਂ ਦਾ ਸਬੰਧ ਡੇਰਾ ਸਿਰਸਾ ਨਾਲ ਹੈ ਤੇ ਇਨ੍ਹਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਬੇਅਦਬੀ ਮਾਮਲਾ : ਡੇਰਾਮੁਖੀ ਰਾਮ ਰਹੀਮ ਦੀ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਹੋਈ ਪੇਸ਼ਇਸ ਸਬੰਧੀ ਜਾਣਕਾਰੀ ਦਿੰਦੇ ਹੋਏ 'ਐਸਆਈਟੀ' ਮੁਖੀ ਡੀਆਈਜੀ ਰਣਬੀਰ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਸਪੱਸ਼ਟ ਤਿੰਨ ਵਾਰੰਟ ਹਾਸਲ ਕਰ ਲਏ ਹਨ, ਜਦਕਿ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ 'ਚੋਂ ਕਾਨੂੰਨ ਅਨੁਸਾਰ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ 5 ਕਥਿਤ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਉੱਤੇ ਹੋਰ ਵੀ ਕਈ ਖ਼ੁਲਾਸੇ ਤੇ ਕਈ ਵਿਅਕਤੀਆਂ ਦੇ ਨਾਮ ਸਾਹਮਣੇ ਆਉਣ ਆਏ ਸਨ।

ਇਹ ਵੀ ਪੜ੍ਹੋ : ਭਾਰਤੀ ਸਿੰਘ ਦੇ ਘਰ ਸਾਹਮਣੇ ਅਕਾਲੀ ਦਲ ਦੇ ਆਗੂ ਭੜਕੇ

Related Post