ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 12 ਮਾਰਚ ਤੱਕ ਤੇਜ਼ਧਾਰ ਹਥਿਆਰ ਰੱਖਣ 'ਤੇ ਲਗਾਈ ਗਈ ਪਾਬੰਦੀ

By  Riya Bawa March 9th 2022 12:13 PM -- Updated: March 9th 2022 02:14 PM

ਐਸ.ਏ.ਐਸ ਨਗਰ: ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫਸਰ ਈਸ਼ਾ ਕਾਲੀਆ ਵੱਲੋਂ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੋਇਆ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 12 ਮਾਰਚ ਤੱਕ ਤੇਜ਼ਧਾਰ ਹਥਿਆਰ ਰੱਖਣ 'ਤੇ ਲਗਾਈ ਗਈ ਪਾਬੰਧੀ

ਇਨ੍ਹਾਂ ਹੁਕਮਾ ਅਨੁਸਾਰ ਕੋਈ ਵੀ ਵਿਅਕਤੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸਤਰ, ਅਸਲਾ, ਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜ ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸੂਲ ਆਦਿ ਸ਼ਾਮਲ ਹਨ ਨੂੰ ਲੈ ਕੇ ਨਹੀਂ ਚੱਲੇਗਾ ਅਤੇ ਅਸਲਾ ਧਾਰਕ ਆਪਣਾ ਅਸਲਾ ਥਾਣਿਆਂ ਅਤੇ ਅਸਲਾ ਡੀਲਰਾਂ ਪਾਸ ਤੁਰੰਤ ਜਮਾਂ ਕਰਵਾਉਣਗੇ ਤਾਂ ਜੋ ਇਨ੍ਹਾਂ ਚੋਣਾਂ ਦੀ ਗਿਣਤੀ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 12 ਮਾਰਚ ਤੱਕ ਤੇਜ਼ਧਾਰ ਹਥਿਆਰ ਰੱਖਣ 'ਤੇ ਲਗਾਈ ਗਈ ਪਾਬੰਧੀ

ਇਹ ਵੀ ਪੜ੍ਹੋ: ਮੁੰਡੇ ਨੇ ਗਰਭਵਤੀ ਕੁੱਤੀ ਦੇ ਪੇਟ 'ਚ ਰਾਡ ਮਾਰ ਉਤਾਰਿਆ ਮੌਤ ਦੇ ਘਾਟ, ਮਾਮਲਾ ਦਰਜ

ਉਨ੍ਹਾਂ ਕਿਹਾ ਇਹ ਹੁਕਮ 8 ਮਾਰਚ ਤੋਂ 12 ਮਾਰਚ ਤੱਕ ਜ਼ਿਲ੍ਹੇ ਵਿੱਚ ਤੁਰੰਤ ਅਸਰ ਨਾਲ ਲਾਗੂ ਰਹਿਣਗੇ। ਉਨ੍ਹਾਂ ਦੱਸਿਆ ਕਿ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ਼, ਬਾਵਰਦੀ ਪੁਲਿਸ ਕਰਮਚਾਰੀਆ ਅਤੇ ਜਿਨ੍ਹਾ ਨੂੰ ਧਾਰਮਿਕ ਤੌਰ ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਤੇ ਅਧਿਕਾਰ ਹਨ, ਉਨ੍ਹਾਂ ਤੇ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਬੈਂਕਾਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੋਇਆ ਹੈ ਤੇ ਵੀ ਹੁਕਮ ਲਾਗੂ ਨਹੀ ਹੋਣਗੇ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ 12 ਮਾਰਚ ਤੱਕ ਤੇਜ਼ਧਾਰ ਹਥਿਆਰ ਰੱਖਣ 'ਤੇ ਲਗਾਈ ਗਈ ਪਾਬੰਧੀ

-PTC News

Related Post