ਅੰਮ੍ਰਿਤਸਰ ਦੇ ਸਰਕਰੀ ਹਸਪਤਾਲ 'ਚ ਡਾਕਟਰ ਨੂੰ ਗੋਲੀ ਮਾਰਨ ਦਾ ਮਾਮਲਾ ਭਖਿਆ

By  Jagroop Kaur March 15th 2021 01:22 PM

ਸੂਬੇ 'ਚ ਲਗਾਤਾਰ ਅਪਰਾਧ ਵੱਧ ਰਿਹਾ ਹੈ। ਜਿਸ ਦੇ ਚਲਦਿਆਂ ਲੋਕਾਂ 'ਚ ਦਹਿਸ਼ਤ ਬਰਕਰਾਰ ਹੈ ਉਥੇ ਹੀ ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸਿਵਲ ਹਸਪਤਾਲ 'ਚ ਐਤਵਾਰ ਸਵੇਰੇ 4 ਵਜੇ ਮੈਡੀਕੋ ਲੀਗਲ ਰਿਪੋਰਟ ਲੈਣ ਆਏ ਦੋ ਧੜਿਆਂ ਵਲੋਂ ਆਪਸ ’ਚ ਭਿੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਇਕ ਧਿਰ ਦੇ ਵਿਅਕਤੀ ਨੇ ਦੂਸਰੀ ਧਿਰ 'ਤੇ ਗੋਲੀ ਚਲਾ ਦਿੱਤੀ। ਇਕ ਗੋਲੀ ਹਸਪਤਾਲ 'ਚ ਤਾਇਨਾਤ ਐਮਰਜੈਂਸੀ ਮੈਡੀਕਲ ਅਫ਼ਸਰ ਭਵਨੀਤ ਸਿੰਘ ਨੂੰ ਲੱਗੀ।     

ਹੋਰ ਪੜ੍ਹੋ : ਸ਼ੋਪੀਆਂ ‘ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਇਕ ਅੱਤਵਾਦੀ ਢੇਰ

ਭਵਨੀਤ ਸਿੰਘ ਨੂੰ ਤੁਰੰਤ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਮੌਕੇ 'ਤੇ ਡੀ.ਸੀ.ਪੀ. ਪਰਮਿੰਦਰ ਸਿੰਘ ਤੇ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਚੰਦਰਮੋਹਨ ਪਹੁੰਚ ਗਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ।

ਹੋਰ ਪੜ੍ਹੋ :  ਦਿੱਲੀ ਤੋਂ ਦੇਹਰਾਦੂਨ ਆ ਰਹੀ ਸ਼ਤਾਬਦੀ ਐਕਸਪ੍ਰੈਸਟਰੇਨ ਨੂੰ ਲੱਗੀ ਭਿਆਨਕ ਅੱਗ

ਜਿਸ ਦੇ ਵਿਰੋਧ ਵਿਚ ਅੱਜ ਪੰਜਾਬ ਦੇ ਸਮੂਹ ਮੈਡੀਕਲ ਅਫਸਰਾਂ ਵਲੋਂ ਹੜਤਾਲ ਸ਼ੁਰੂ ਕੀਤੀ ਗਈ ਹੈ, ਜਿਸ ਕਰਕੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਡੀਕਲ ਅਫਸਰ ਉਪਰ ਹੋਏ ਹਮਲੇ ਨੂੰ ਲੈ ਕੇ ਅੱਜ ਡਾਕਟਰਾਂ ਦੀ ਜਥੇਬੰਦੀ ਪੀ ਸੀ ਐੱਮ ਐੱਸ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਗਗਨਦੀਪ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਸਮੂਹ ਮੈਡੀਕਲ ਅਫਸਰਾਂ ਵਲੋਂ ਹੜਤਾਲ ਦੌਰਾਨ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਗਈ ਕਿ ਮੈਡੀਕਲ ਅਫਸਰ ਉਪਰ ਹਮਲਾ ਕਰਨ ਵਾਲੇ ਹਮਲਾਵਰਾਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ।

Related Post