ਸਰਕਾਰ ਖਿਲਾਫ ਹੁਣ ਹੜਤਾਲ 'ਤੇ ਉਤਰੇ ਡਾਕਟਰ, ਸਰਕਾਰੀ ਹਸਪਤਾਲਾਂ 'ਚ OPD ਸੇਵਾਵਾਂ ਠੱਪ

By  Baljit Singh July 12th 2021 05:31 PM

ਲੁਧਿਆਣਾ: ਪੰਜਾਬ ਸਰਕਾਰ ਦੀਆਂ ਤਨਖਾਹ ਕਮਿਸ਼ਨ ਉੱਤੇ ਮੁਸ਼ਕਿਲਾਂ ਘੱਟਦੀਆਂ ਅਜੇ ਦਿਖਾਈ ਨਹੀਂ ਦੇ ਰਹੀਆਂ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਸਰਕਾਰੀ ਹਸਪਤਾਲਾਂ ਵਿਚ ਤਾਇਨਾਤ ਡਾਕਟਰ ਅੱਜ ਤੋਂ ਤਿੰਨ ਰੋਜ਼ਾ ਹੜਤਾਲ 'ਤੇ ਚਲੇ ਗਏ ਹਨ।

ਪੜੋ ਹੋਰ ਖਬਰਾਂ: ਮਨਜਿੰਦਰ ਸਿਰਸਾ ਵੱਲੋਂ ਕੇਂਦਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ

ਸਰਕਾਰੀ ਡਾਕਟਰਾਂ ਦੀ ਸਿਰਮੌਰ ਜਥੇਬੰਦੀ ਪੀ. ਸੀ. ਐੱਮ. ਐੱਸ. ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਡਾਕਟਰਾਂ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅਤੇ ਐਨ. ਪੀ. ਏ. ਘਟਾਉਣ ਤੋਂ ਇਲਾਵਾ ਹੋਰ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੜੋ ਹੋਰ ਖਬਰਾਂ: ਜਮਸ਼ੇਦਪੁਰ ਦੇ ਸਿੱਖ ਨੌਜਵਾਨ ਦਾ ਫਿਲੀਪੀਨਜ਼ ‘ਚ ਗੋਲੀਆਂ ਮਾਰ ਕੇ ਕਤਲ

ਹੜਤਾਲ ਦੌਰਾਨ ਵੈਟਰਨਰੀ ਡਾਕਟਰਾਂ ਨੇ ਪਹਿਲੇ ਦਿਨ ਐਮਰਜੈਂਸੀ, ਮੈਡੀਕਲ/ਵੈਟਰੋ ਲੀਗਲ ਅਤੇ ਕੋਵਿਡ ਡਿਊਟੀ ਤੋਂ ਸਿਵਾਏ ਹਰ ਤਰਾਂ ਦੀ ਓ. ਪੀ. ਡੀਜ਼ ਅਤੇ ਬਾਕੀ ਸਾਰੇ ਕੰਮਾਂ ਦਾ ਮੁਕੰਮਲ ਬਾਈਕਾਟ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ ।

ਪੜੋ ਹੋਰ ਖਬਰਾਂ: ਦੁਨੀਆ ਦਾ ਸਭ ਤੋਂ ਮਹਿੰਗਾ ਬਰਗਰ ‘The Golden Boy’ ! ਕੀਮਤ ਜਾਣ ਕੇ ਉੱਡ ਜਾਣਗੇ ਹੋਸ਼

-PTC News

Related Post