ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਲੰਡਰ ਤੇ ਡਾਕੂਮੈਂਟਰੀ ਦੀ ਕੀਤੀ ਸ਼ੁਰੂਆਤ

By  Jagroop Kaur January 19th 2021 10:42 PM

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ 400ਵੇਂ ਵਰ੍ਹੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆਤਮਿਕ ਯਾਤਰਾ ਦੇ ਥੀਮ ਦੇ ਅਧਾਰ ‘ਤੇ ਕੈਲੰਡਰ ਅਤੇ ਡਾਕੂਮੈਂਟਰੀ ਨੂੰ ਰਿਲੀਜ਼ ਕੀਤਾ। ਇਸ ਨੂੰ ਹਾਈ ਕੋਰਟ ਦੇ ਵਕੀਲ ਅਤੇ ਕੁਦਰਤ ਫੋਟੋਗ੍ਰਾਫਰ, ਹਰਪ੍ਰੀਤ ਸੰਧੂ ਵੱਲੋਂ ਦੁਆਰਾ ਤਿਆਰ ਕੀਤਾ ਗਿਆ ਹੈ।

ਹੋਰ ਪੜ੍ਹੋ:ਦਸਮ ਪਿਤਾ ਦੇ 354ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਆਰੰਭ, ਦੇਖੋ ਅਲੌਕਿਕ ਤਸਵੀਰਾਂ

ਕੈਲੰਡਰ ਅਤੇ ਡਾਕੂਮੈਂਟਰੀ ਵਿਚ ਨੌਵੇਂ ਸਿੱਖ ਗੁਰੂ ਦੀ ਪਵਿੱਤਰ ਯਾਤਰਾ ਨੂੰ ਦਰਸਾਉਂਦੇ ਹੋਏ, ਉਨ੍ਹਾਂ ਦੇ ਜਨਮ ਤੋਂ ਲੈ ਕੇ ਸ਼ਹੀਦੀ ਤੱਕ ਦੇ ਪਵਿੱਤਰ ਗੁਰੂਦਵਾਰਿਆਂ ਜਿਵੇਂ ਗੁਰੂ ਕਾ ਮਹਿਲ (ਅੰਮ੍ਰਿਤਸਰ), ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ), ਭੋਰਾ ਸਾਹਿਬ (ਬਾਬਾ ਬਕਾਲਾ), ਥੜਾ ਸਾਹਿਬ (ਅੰਮ੍ਰਿਤਸਰ), ਗੁਰੂ ਕੇ ਮਹਿਲ (ਭੋਰਾ) , ਸਾਹਿਬ, ਸ੍ਰੀ ਅਨੰਦਪੁਰ ਸਾਹਿਬ), ਥੜਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਸੀਸ ਗੰਜ ਸਾਹਿਬ (ਚਾਂਦਨੀ ਚੌਕ, ਦਿੱਲੀ), ਗੁਰੂਦਵਾਰਾ ਰਕਾਬ ਗੰਜ ਸਾਹਿਬ (ਦਿੱਲੀ), ਬਿਬਾਣਗਡ਼੍ਹ ਸਾਹਿਬ (ਰੋਪੜ), ਸੀਸ ਗੰਜ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਗੁਰੂਦੁਆਰਾ ਅਕਾਲ ਬੁੰਗਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਦੀਆਂ ਉੱਚ ਪੱਧਰੀ ਰੰਗੀਨ ਤਸਵੀਰਾਂ ਹਨ।Guru Tegh Bahadur — the ninth Sikh guru who sacrificed himself for  religious freedom

ਪੜ੍ਹੋ ਹੋਰ ਖ਼ਬਰਾਂ : ਕਿਸਾਨੀ ਅੰਦੋਲਨ ਦਾ 37ਵਾਂ ਦਿਨ , ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਹੀ ਮਨਾਇਆ ਨਵਾਂ ਸਾਲ   

ਰਾਣਾ ਕੇਪੀ ਸਿੰਘ ਨੇ ਕੈਲੰਡਰ ਅਤੇ ਡਾਕੂਮੈਂਟਰੀ ਨੂੰ ਰਿਲੀਜ਼ ਕਰਦਿਆਂ ਐਡਵੋਕੇਟ ਹਰਪ੍ਰੀਤ ਸੰਧੂ ਦੇ ਇਸ ਸਾਰਥਕ ਕੰਮ ਲਈ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਨਿਸ਼ਚਤ ਤੌਰ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨੁੱਖਤਾ ਦੇ ਅੰਦਰ ਸ਼ਾਂਤੀ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ ਕੋਨੇ ਵਿੱਚ ਫੈਲਾਉਣ ਲਈ ਸਹਾਇਤਾ ਕਰੇਗਾ l

Babushahi.com

ਸਪੀਕਰ ਵਿਧਾਨ ਸਭਾ ਨੇ ਕਿਹਾ ਕਿ ਇਹ ਇਕ ਸਮੇਂ ਸਿਰ ਦਸਤਾਵੇਜ਼ੀ ਹੈ ਜੋ ਸਮੁੱਚੀ ਮਨੁੱਖਤਾ ਲਈ ਦਿਲਚਸਪੀ ਵਾਲੀ ਹੋਵੇਗੀ ਅਤੇ ਉਨ੍ਹਾਂ ਪੰਜਾਬ ਦੇ ਨਾਗਰਿਕਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਇਸ ਦਸਤਾਵੇਜ਼ ਨੂੰ ਜ਼ਰੂਰ ਵੇਖਣ, ਜਿਸ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾ ਨੂੰ ਦਰਸਾਇਆ ਗਿਆ ਹੈ।ਇਸ ਮੌਕੇ ਵਿਸ਼ੇਸ਼ ਤੌਰ ਤੇ ਸ੍ਰੀ ਪਵਨ ਦੀਵਾਨ ਚੇਅਰਮੈਨ, ਪੰਜਾਬ ਲਾਰਜ ਇੰਡਸਟਰੀ ਡਿਵੈਲਪਮੈਂਟ ਬੋਰਡ ਵੀ ਹਾਜ਼ਰ ਸਨ l

Related Post