ਡੋਨਾਲਡ ਟਰੰਪ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, H-1B ਵੀਜ਼ੇ 'ਤੇ ਲਾਈ ਪਾਬੰਦੀ

By  Shanker Badra June 23rd 2020 11:29 AM

ਡੋਨਾਲਡ ਟਰੰਪ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, H-1B ਵੀਜ਼ੇ 'ਤੇ ਲਾਈ ਪਾਬੰਦੀ:ਵਾਸ਼ਿੰਗਟਨ : ਕੋਰੋਨਾ ਸੰਕਟ ਕਾਰਨ ਅਮਰੀਕਾ 'ਚ ਵਧੀ ਬੇਰੁਜ਼ਗਾਰੀ ਦਰ ਦੇ ਚੱਲਦਿਆਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਵੱਡਾ ਝਟਕਾ ਦਿੰਦੇ ਹੋਏ ਐੱਚ1-ਬੀ ਵੀਜ਼ਾ 'ਤੇ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਅਨੁਸਾਰ ਇਸ ਸਾਲ ਦੇ ਅਖੀਰ ਤੱਕ 31 ਦਸੰਬਰ 2020 ਤੱਕ ਇਸ 'ਤੇ ਰੋਕ ਲਗਾਉਣ ਦਾ ਐਲਾਨ ਕੀਤਾ ਗਿਆ ਹੈ।

ਅਮਰੀਕੀ ਪ੍ਰਸ਼ਾਸਨ ਦੇ ਇਸ ਵੱਡੇ ਫ਼ੈਸਲੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਭਾਰਤ ਹੋਵੇਗਾ। ਭਾਰਤੀ ਪੇਸ਼ੇਵਰਾਂ ਨੂੰ ਹੁਣ ਸਟੈਂਪਿੰਗ ਤੋਂ ਪਹਿਲਾਂ ਘੱਟੋ-ਘੱਟ ਸਾਲ ਦੇ ਅਖੀਰ ਤਕ ਇੰਤਜ਼ਾਰ ਕਰਨਾ ਪਵੇਗਾ। ਇਸ ਤੋਂ ਇਲਾਵਾ ਵੀਜ਼ਾ ਰੀਨਿਊ ਕਰਵਾਉਣ ਵਾਲਿਆਂ ਨੂੰ ਹੁਣ ਸਾਲ ਭਰ ਦਾ ਇੰਤਜ਼ਾਰ ਕਰਨਾ ਪਵੇਗਾ।

Donald Trump suspends H-1B, H-4 visas till year end ਡੋਨਾਲਡ ਟਰੰਪ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, H-1B ਵੀਜ਼ੇ 'ਤੇ ਲਾਈ ਪਾਬੰਦੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਇਹ ਕਦਮ ਉਨ੍ਹਾਂ ਅਮਰੀਕੀਆਂ ਦੀ ਮਦਦ ਲਈ ਜ਼ਰੂਰੀ ਸੀ, ਜਿਨ੍ਹਾਂ ਨੇ ਮੌਜੂਦਾ ਆਰਥਿਕ ਸੰਕਟ ਕਾਰਨ ਆਪਣੀ ਨੌਕਰੀ ਗਵਾਈ ਹੈ। ਹਾਲਾਂਕਿ ਟਰੰਪ ਪ੍ਰਸ਼ਾਸਨ ਦੇ ਇਸ ਕਦਮ ਦੀ ਐੱਨਆਰਆਈਜ਼ ਲਈ ਕੰਮ ਕਰ ਰਹੇ ਮਨੁੱਖੀ ਅਧਿਕਾਰ ਭਾਈਚਾਰੇ ਨੇ ਆਲੋਚਨਾ ਕੀਤੀ ਹੈ।

ਦੱਸ ਦੇਈਏ ਕਿ ਕੋਰੋਨਾ ਕਾਰਨ ਫ਼ੈਲੀ ਮਹਾਮਾਰੀ ਕਾਰਨ ਅਮਰੀਕਾ 'ਚ ਵਧੀ ਬੇਰੁਜ਼ਗਾਰੀ ਨੂੰ ਦੇਖਦਿਆਂ ਟਰੰਪ ਪ੍ਰਸ਼ਾਸਨ ਇਮੀਗ੍ਰੇਸ਼ਨ ਸਬੰਧਤ ਇਸ ਫ਼ੈਸਲੇ 'ਤੇ ਲੰਬੇ ਸਮੇਂ ਤੋਂ ਵਿਚਾਰ ਕਰ ਰਿਹਾ ਸੀ। ਰਾਸ਼ਟਰਪਤੀ ਟਰੰਪ ਦੇ ਇਸ ਫ਼ੈਸਲੇ ਤੋਂ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਵਿਚ ਸਭ ਤੋਂ ਅੱਗੇ ਭਾਰਤ ਹੈ ਕਿਉਂਕਿ ਅਮਰੀਕਾ 'ਚ ਭਾਰਤੀ ਆਈਟੀ ਪ੍ਰੋਫੈਸ਼ਨਲਜ਼ ਨੂੰ ਸਭ ਤੋਂ ਵੱਧ H-1B ਵੀਜ਼ਾ ਦੀ ਜ਼ਰੂਰਤ ਹੁੰਦੀ ਹੈ।

-PTCNews

Related Post