ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦਾ ਵੱਡਾ ਫੈਸਲਾ, ਰੁਜ਼ਗਾਰ ਲਈ ਦੂਜੇ ਮੁਲਕਾਂ ਤੋਂ ਆਉਣ ਵਾਲੇ ਨਾਗਰਿਕਾਂ 'ਤੇ ਲੱਗੇਗੀ ਰੋਕ

By  Shanker Badra April 21st 2020 06:16 PM

ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦਾ ਵੱਡਾ ਫੈਸਲਾ, ਰੁਜ਼ਗਾਰ ਲਈ ਦੂਜੇ ਮੁਲਕਾਂ ਤੋਂ ਆਉਣ ਵਾਲੇ ਨਾਗਰਿਕਾਂ 'ਤੇ ਲੱਗੇਗੀ ਰੋਕ:ਵਾਸ਼ਿੰਗਟਨ : ਕੋਰੋਨਾ ਮਹਾਂਮਾਰੀ ਤੇ ਲਾਕਡਾਊਨ ਦੇ ਵਿਚਕਾਰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਮੀਗ੍ਰੇਸ਼ਨ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਰਾਸ਼ਟਰਪਤੀ ਟਰੰਪ ਅੱਜ ਇਸ ਕਾਰਜਕਾਰੀ ਆਦੇਸ਼ 'ਤੇ ਹਸਤਾਖਰ ਕਰ ਸਕਦੇ ਹਨ। ਇਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਦੇ ਇਸ ਕਦਮ ਦਾ ਪੱਖ ਪੂਰਦਿਆਂ ਕਿਹਾ ਹੈ ਕਿ ਲਾਕਡਾਊਨ ਦੌਰਾਨ ਦੂਜੇ ਦੇਸ਼ਾਂ ਤੋਂ ਰੁਜ਼ਗਾਰ ਲਈ ਆਉਣ ਵਾਲੇ ਲੋਕਾਂ ‘ਤੇ ਪਾਬੰਦੀ ਲਾਈ ਜਾਏਗੀ, ਜੋ ਅਮਰੀਕੀ ਨਾਗਰਿਕਾਂ ਲਈ ਵਧੇਰੇ ਨੌਕਰੀਆਂ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਦੇਸ਼ ਵਿਆਪੀ ਲਾਕਡਾਊਨ ਦਾ ਦੇਸ਼ ਦੀ ਆਰਥਿਕ ਪ੍ਰਣਾਲੀ ‘ਤੇ ਮਾੜਾ ਪ੍ਰਭਾਵ ਪਿਆ ਹੈ। ਇਸ ਨਾਲ ਦੇਸ਼ ਵਿੱਚ ਬੇਰੁਜ਼ਗਾਰੀ ਵਧੇਗੀ। ਅਜਿਹੀ ਸਥਿਤੀ ਵਿੱਚ ਅਮਰੀਕੀਆਂ ਦੀਆਂ ਨੌਕਰੀਆਂ ਦੀ ਰਾਖੀ ਲਈ ਇਹ ਕਦਮ ਜ਼ਰੂਰੀ ਸੀ। -PTCNews

Related Post