ਸਰਕਾਰ ਨੇ ਜੇ ਸਰਕਾਰੀ ਕਰਮਚਾਰੀਆਂ ਦਾ ਡੋਪ ਜ਼ਰੂਰੀ ਕੀਤਾ ਹੈ ਤਾਂ ਮੰਤਰੀਆਂ, ਵਿਧਾਇਕਾਂ, ਸੰਸਦਾਂ ਦਾ ਵੀ ਡੋਪ ਟੈਸਟ ਹੋਣਾ ਚਾਹੀਦਾ ਹੈ - ਪ੍ਰਕਾਸ਼ ਸਿੰਘ ਬਾਦਲ 

By  Joshi July 5th 2018 12:00 PM -- Updated: July 5th 2018 12:40 PM

ਸਰਕਾਰ ਨੇ ਜੇ ਸਰਕਾਰੀ ਕਰਮਚਾਰੀਆਂ ਦਾ ਡੋਪ ਜ਼ਰੂਰੀ ਕੀਤਾ ਹੈ ਤਾਂ ਮੰਤਰੀਆਂ, ਵਿਧਾਇਕਾਂ, ਸੰਸਦਾਂ ਦਾ ਵੀ ਡੋਪ ਟੈਸਟ ਹੋਣਾ ਚਾਹੀਦਾ ਹੈ - ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਮੁਲਾਜ਼ਮਾਂ ਸਮੇਤ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਜ਼ਰੂਰੀ ਕਰਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਸਿਰਫ ਮੁਲਾਜ਼ਮਾਂ ਦਾ ਨਹੀਂ ਬਲਕਿ ਮੰਤਰੀਆਂ, ਵਿਧਾਇਕਾਂ, ਸੰਸਦਾਂ ਦਾ ਵੀ ਡੋਪ ਟੈਸਟ ਹੋਣਾ ਚਾਹੀਦਾ ਹੈ। dope test should be mandatory for politicians also say parkash singh badalਦੱਸ ਦੇਈਏ ਕਿ ਕੱਲ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਸੀ ਕਿ ਹੁਣ ਤੋਂ ਸਰੇ ਸਰਕਾਰੀ ਮੁਲਾਜ਼ਮਾਂ ਨੂੰ ਨਵੀਂ ਭਰਤੀ ਅਤੇ ਪ੍ਰਮੋਸ਼ਨ ਦੇ ਸਮੇਂ ਡੋਪ ਟੈਸਟ ਦੀ ਪ੍ਰਕਿਰਿਆ ਤੋਂ ਲੰਘਣਾ ਜ਼ਰੂਰੀ ਹੋਵੇਗਾ ਅਤੇ ਇਹ ਨੌਕਰੀ ਲੈਣ ਲਈ ਟੈਸਟ ਪਾਸ ਕਰਨਾ ਜ਼ਰੂਰੀ ਹੋਵੇਗਾ। ਨਸ਼ਿਆਂ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਮੁਲਾਜ਼ਮਾਂ ਸਣੇ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਲਾਜ਼ਮੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਟੈਸਟ ਮੁਲਾਜ਼ਮਾਂ ਦੀ ਭਰਤੀ ਅਤੇ ਉਨ੍ਹਾਂ ਦੀ ਸੇਵਾ ਦੇ ਹਰੇਕ ਪੜਾਅ 'ਤੇ ਹੋਇਆ ਕਰੇਗਾ। dope test should be mandatory for politicians also say parkash singh badalਮੁੱਖ ਮੰਤਰੀ ਨੇ ਇਸ ਸੰਬੰਧੀ ਰੂਪ-ਰੇਖਾ ਤਿਆਰ ਕਰਨ ਅਤੇ ਜ਼ਰੂਰੀ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ। —PTC News

Related Post