ਬਾਕੀ ਮੁੱਦੇ ਛੱਡ ਕੇ ਕਿਸਾਨਾਂ ਦੇ ਮੁੱਦੇ 'ਤੇ ਧਿਆਨ ਦੇਣ ਪ੍ਰਧਾਨ ਮੰਤਰੀ ਮੋਦੀ: ਡਾ.ਦਲਜੀਤ ਚੀਮਾ

By  Jagroop Kaur February 8th 2021 09:55 PM

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਵੱਲੋਂ ਸੰਸਦ ਵਿੱਚ ਦਿੱਤੇ ਗਏ ਬਿਆਨ ਤੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਅੰਦੋਲਨ ਬਾਰੇ ਨਹੀਂ ਪਤਾ ਲੱਗ ਰਿਹਾ ਤਾਂ ਕਨੂੰਨ ਰੱਦ ਕਰਕੇ ਪਹਿਲਾ ਕਿਸਾਨਾ ਦੀ ਗੱਲ ਸੁਣ ਲੈਣੀ ਚਾਹੀਦੀ ਹੈ ਕਿਸਾਨਾ ਨੂੰ ਆਪਣੀ ਗੱਲ ਸਮਝਾ ਲੈਣੀ ਚਾਹੀਦੀ ਤਾਂ ਕੋਈ ਕਨੂੰਨ ਬਣਾਉਣੇ ਚਾਹੀਦੇ ਹਨ।ਉਂਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉਂਨਾਂ ਲੋਕਾ ਦੀ ਵੀ ਨਿੰਦਾ ਕਰਨੀ ਚਾਹੀਦੀ ਸੀ ਜੋ ਲੋਕ ਇਸ ਅੰਦੋਲਨ ਨੂੰ ਖਾਲਿਸਤਾਨੀ ਤੇ ਵੱਖਵਾਦੀ ਦੱਸ ਕੇ ਬਦਨਾਮ ਕਰ ਰਹੇ ਹਨ।ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਥਾਨਕ ਸਰਕਾਰਾਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਜ਼ਿਆਦਤੀਆਂ ਕੀਤੀਆਂ ਜਾ ਰਹੀਆਂ ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ।ਉਂਨਾਂ ਕਿਹਾ ਕਿ ਧੱਕੇਸ਼ਾਹੀ ਨੂੰ ਲੈ ਕੇ ਅਕਾਲੀ ਦਲ ਵੱਲੋਂ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਜਾਵੇਗੀ ਤੇ ਜੇਕਰ ਫਿਰ ਵੀ ਹੱਲ ਨਾ ਹੋਇਆਂ ਤਾਂ ਅਕਾਲੀ ਦਲ ਕਨੂੰਨੀ ਲੜਾਈ ਲੜਨ ਲਈ ਹਾਈ ਕੋਰਟ ਵੀ ਜਾਵੇਗਾ।Ghaloti : Farmers dies at Tikri Border During Kisan Andolan

ਜ਼ਿਕਰਯੋਗ ਹੈ ਕਿ ਇੱਕ ਪਾਸੇ ਨਵੰਬਰ ਮਹੀਨੇ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਹਨ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸੋਮਵਾਰ ਨੂੰ ਰਾਜ ਸਭਾ 'ਚ ਸੰਬੋਧਨ ਕੀਤਾ। ਇਸ ਮੌਕੇ ਮੋਦੀ ਨੇ ਸਦਨ ਦੇ ਦੋਵਾਂ ਸਦਨਾਂ ਦੀ ਸੰਯੁਕਤ ਬੈਠਕ ਵਿਚ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਭਾਸ਼ਨ ਨੂੰ ਵਿਸ਼ਵ ਵਿਚ ਇਕ ਨਵੀਂ ਉਮੀਦ ਜਗਾਉਣ ਵਾਲਾ ਕਰਾਰ ਦਿੱਤਾ।This country is proud of every Sikh; language some people use for them will not benefit nation : PM Modiਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀ ਨੂੰ ਲੈ ਕੇ ਬਹੁਤ ਸਾਰੀਆਂ ਕਮੀਆਂ ਪਾਈਆਂ ਜੀ ਰਹੀਆਂ ਹਨ, ਜਿਸ ਕਰਕੇ ਸਾਰੀਆਂ ਸਰਕਾਰਾਂ ਵਲੋਂ ਕਿਸਾਨਾਂ ਨੂੰ ਇਹ ਕਹਿਣਾ ਚਾਹੀਦਾ ਹੈ ਕਿ ਖੇਤੀ ਸਬੰਧੀ ਬਦਲਾਅ ਲਿਆਉਣੇ ਜ਼ਰੂਰੀ ਹਨ। ਕਈ ਤਰ੍ਹਾਂ ਦੇ ਸੁਧਾਰ ਕਰਨੇ ਚਾਹੀਦੇ ਹਨ, ਜੋ ਕੁਦਰਤੀ ਤੌਰ ’ਤੇ ਸਹੀ ਹਨ।

Related Post