ਡਾ. ਦਲਜੀਤ ਸਿੰਘ ਗਿੱਲ ਨੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਦਾ ਸੰਭਾਲਿਆ ਅਹੁਦਾ

By  Pardeep Singh August 16th 2022 06:29 PM

ਮੋਹਾਲੀ: ਡਾ.ਦਲਜੀਤ ਸਿੰਘ ਗਿੱਲ ਨੂੰ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਪਦ ਉਨਤ ਕੀਤਾ ਗਿਆ ਹੈ। ਇਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਸਾਲ 1988 ਨੂੰ ਬਤੌਰ ਖੇਤੀ ਵਿਕਾਸ ਅਫਸਰ ਜੁਆਇੰਨ ਕੀਤਾ ਸੀ, ਇਸ ਉਪਰੰਤ ਮੱਕੀ ਵਿਕਾਸ ਅਫਸਰ, ਡਿਪਟੀ ਡਾਇਰੈਕਟਰ ਦਾਲਾਂ ਅਤੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵਿਖੇ ਵੱਖ-ਵੱਖ ਅਹਿਮ ਅਹੁਦਿਆਂ ਤੇ ਸੇਵਾ ਨਿਭਾਈ ਗਈ।

ਅਹੁਦਾ ਸੰਭਾਲਣ ਉਪਰੰਤ ਡਾ.ਦਲਜੀਤ ਸਿੰਘ ਗਿੱਲ ਨੇ ਕਿਹਾ ਕਿ  ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਜੋਂ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਸੇਵਾਵਾਂ ਨਿਭਾਵਾਂਗਾ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ:ਅੰਮ੍ਰਿਤਸਰ: ਰਣਜੀਤ ਐਵੀਨਿਊ 'ਚ ਪੁਲਿਸ ਸਬ-ਇੰਸਪੈਕਟਰ ਦੀ ਕਾਰ 'ਚ ਲਾਇਆ ਵਿਸਫੋਟਕ

-PTC News

Related Post