ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਭਾਰਤ ਚੋਣ ਕਮਿਸ਼ਨ ਨੂੰ ਕੀਤੀ ਇਹ ਅਪੀਲ

By  Riya Bawa January 22nd 2022 12:20 PM -- Updated: January 22nd 2022 12:30 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਭਰ ਵਿਚ ਸਿਆਸੀ ਪਿੜ ਸਰਗਰਮ ਹੈ। ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਵਰਕਰਾਂ ਨਾਲ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ। ਇਸ ਵਿਚਾਲੇ ਅੱਜ ਚੋਣਾਂ ਨੂੰ ਲੈ ਕੇ ਡਾ. ਦਲਜੀਤ ਸਿੰਘ ਚੀਮਾ ਨੇ ਭਾਰਤ ਚੋਣ ਕਮਿਸ਼ਨ ਨੂੰ ਟਵੀਟ ਦੇ ਜਰੀਏ ਲਿਖਿਆ," ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਪੇਡ ਨਿਊਜ਼ ਅਤੇ ਫਰਜ਼ੀ ਓਪੀਨੀਅਨ ਪੋਲ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ। ਇੱਕ ਪਾਸੇ ਪਾਰਟੀਆਂ ਵੱਲੋਂ ਨਾਮਜ਼ਦਗੀਆਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਜਾਰੀ ਹੈ ਪਰ ਦੂਜੇ ਪਾਸੇ ਜਾਅਲੀ ਸਰਵੇਖਣ ਕਰਨ ਵਾਲਿਆਂ ਨੇ ਨਤੀਜੇ ਐਲਾਨਣੇ ਸ਼ੁਰੂ ਕਰ ਦਿੱਤੇ ਹਨ। ਇਹ ਆਦਰਸ਼ ਕੋਡ ਦੀ ਭਾਵਨਾ ਦੀ ਉਲੰਘਣਾ ਹੈ।" ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣੀਆਂ ਹਨ ਅਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਦੱਸ ਦੇਈਏ ਕਿ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈੱਸ ਕਾਂਨਫਰੰਸ ਕਰਕੇ ਚਰਨਜੀਤ ਚੰਨੀ ਅਤੇ ਕੇਜਰੀਵਾਲ 'ਤੇ ਤਨਜ਼ ਕਸਿਆ ਹੈ। ਉਹਨਾਂ ਨੇ ਕਿਹਾ ਕਿ ਚੋਣ ਸਰਵੇ ਲਈ AAP ਤੇ ਕਾਂਗਰਸ ਪਾਰਟੀ ਪੈਸੇ ਦੇ ਰਹੀ ਹੈ ਅਤੇ ਇਸ ਲਈ ਆਮ ਆਦਮੀ ਪਾਰਟੀ ਨੇ 800 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਦੋਂਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 250 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਅੰਦਰ SAD ਅਤੇ ਬਸਪਾ ਗਠਜੋੜ ਦੀ ਲਹਿਰ ਚੱਲ ਰਹੀ ਹੈ ਅਤੇ ਗਠਜੋੜ 80 ਤੋਂ 85 ਸੀਟਾਂ ਤੇ ਜਿੱਤ ਪ੍ਰਾਪਤ ਕਰੇਗਾ, ਜਦੋਂਕਿ ਕਾਂਗਰਸ ਦੇ ਹਿੱਸੇ 15 ਵੀ ਘੱਟ ਸੀਟਾਂ ਆਉਣਗੀਆਂ ਅਤੇ ਆਮ ਆਦਮੀ ਪਾਰਟੀ ਨੂੰ ਵੀ ਕੇਵਲ 10 ਸੀਟਾਂ ਹੀ ਪ੍ਰਾਪਤ ਹੋਣਗੀਆਂ। -PTC News

Related Post