ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਮਿਲਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਵਧਾਈ

By  Shanker Badra February 18th 2019 04:45 PM

ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਮਿਲਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਵਧਾਈ:ਅੰਮ੍ਰਿਤਸਰ : ਡਾ. ਗੁਰਨਾਮ ਸਿੰਘ (ਡੀਨ ਅਲੂਮੀਨ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੂੰ ਗੁਰਮਤਿ ਸੰਗੀਤ ਵਿਚ ਪਾਏ ਯੋਗਦਾਨ ਬਦਲੇ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਾਨਿਤ ਕਰਨ ’ਤੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।

Dr. Gurnam Singh Sangeet Natak Akademi Award arrival Bhai Gobind Singh Longowal congratulated ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਮਿਲਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਡਾ. ਸਾਹਿਬ ਨੂੰ ਐਵਾਰਡ ਮਿਲਣ ’ਤੇ ਉਨ੍ਹਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੂਰੇ ਸਿੱਖ ਜਗਤ ਨੂੰ ਡਾ. ਗੁਰਨਾਮ ਸਿੰਘ ਵੱਲੋਂ ਗੁਰਮਤਿ ਸੰਗੀਤ ਵਿਚ ਪਾਏ ਯੋਗਦਾਨ ’ਤੇ ਬਹੁਤ ਮਾਣ ਹੈ।

Dr. Gurnam Singh Sangeet Natak Akademi Award arrival Bhai Gobind Singh Longowal congratulated ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਮਿਲਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਵਧਾਈ

ਡਾ. ਗੁਰਨਾਮ ਸਿੰਘ ਉਹ ਕੀਰਤਨੀਏ ਹਨ,ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 31 ਰਾਗਾਂ ਵਿਚ ਕੀਰਤਨ ਕੀਤਾ ਹੈ। ਡਾ. ਸਾਹਿਬ ਨੇ ਬਹੁਤ ਸਾਰੀਆਂ ਕਿਤਾਬਾਂ ਤੇ ਸਾਹਿਤ ਵੀ ਲਿਖਿਆ, ਜਿਨ੍ਹਾਂ ਨੂੰ ਬਾਹਰ ਦੀਆਂ ਯੂਨੀਵਰਸਿਟੀਆਂ ਵਿਚ ਪੜ੍ਹਾਇਆ ਜਾਂਦਾ ਹੈ।

Dr. Gurnam Singh Sangeet Natak Akademi Award arrival Bhai Gobind Singh Longowal congratulated ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਮਿਲਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਵਧਾਈ

ਜ਼ਿਕਰਯੋਗ ਹੈ ਕਿ 5 ਫ਼ਰਵਰੀ 2019 ਨੂੰ ਡਾ. ਗੁਰਨਾਮ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਉਨ੍ਹਾਂ ਦੀਆਂ ਗੁਰਮਤਿ ਸੰਗੀਤ ਵਿਚ ਨਿਭਾਈਆਂ ਸੇਵਾਵਾਂ ਬਦਲੇ ਉਕਤ ਐਵਾਰਡ ਦਿੱਤਾ ਗਿਆ ਸੀ।

-PTCNews

Related Post