ਡਾ.ਓਬਰਾਏ ਦੇ ਯਤਨਾਂ ਸਦਕਾ 37 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਦੁਬਈ ਤੋਂ ਪਹੁੰਚੀ ਵਤਨ

By  Shanker Badra February 24th 2021 06:18 PM

ਅੰਮ੍ਰਿਤਸਰ : ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਕੇ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ 'ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਜਲੰਧਰ ਸ਼ਹਿਰ ਨਾਲ ਸਬੰਧਤ 37 ਸਾਲਾ ਬਲਜੀਤ ਸਿੰਘ ਪੁੱਤਰ ਮੋਹਨ ਸਿੰਘ ਮ੍ਰਿਤਕ ਦੇਹ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵਿਖੇ ਪੁੱਜੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਬਲਜੀਤ ਸਿੰਘ ਕਰੀਬ ਪੰਜ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ 'ਚ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ ਕਿ ਬੀਤੀ 29 ਜਨਵਰੀ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।

Dr. Harjeet Singh Oberoi efforts deathbody of a 37-year-old man reached home Amritsar from Dubai ਡਾ.ਓਬਰਾਏ ਦੇ ਯਤਨਾਂ ਸਦਕਾ 37 ਸਾਲਾ ਨੌਜਵਾਨ ਦੀ ਮ੍ਰਿਤਕ ਦੇਹਦੁਬਈ ਤੋਂ ਪਹੁੰਚੀ ਵਤਨ

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਤੁਰੰਤ ਲੋੜੀਂਦੀ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਸਦਕਾ ਅੱਜ ਬਲਜੀਤ ਸਿੰਘ ਦਾ ਮ੍ਰਿਤਕ ਸਰੀਰ ਲਿਆ ਕੇ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਜਨਰਲ ਸਕੱਤਰ ਮਨਪ੍ਰੀਤ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਦੀ ਮੌਜੂਦਗੀ 'ਚ ਹਵਾਈ ਅੱਡੇ ਤੋਂ ਪ੍ਰਾਪਤ ਕਰ ਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ।

ਡਾ.ਓਬਰਾਏ ਦੇ ਯਤਨਾਂ ਸਦਕਾ 37 ਸਾਲਾ ਨੌਜਵਾਨ ਦੀ ਮ੍ਰਿਤਕ ਦੇਹਦੁਬਈ ਤੋਂ ਪਹੁੰਚੀ ਵਤਨ

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦਾ ਖਰਚਾ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ਜਦਕਿ ਮ੍ਰਿਤਕ ਦੀ ਪਤਨੀ ਜੋ ਕਿ ਮ੍ਰਿਤਕ ਦੇਹ ਨਾਲ ਅੱਜ ਹੀ ਦੁਬਈ ਤੋਂ ਭਾਰਤ ਆਈ ਹੈ,ਉਸ ਦੀ ਟਿਕਟ ਦਾ ਖ਼ਰਚਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤਾ ਗਿਆ। ਡਾ.ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 218 ਬਦਨਸੀਬ ਲੋਕਾਂ ਦੇ ਮਿ੍ਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਅੰਦਰ ਭੇਜਣ।

ਡਾ.ਓਬਰਾਏ ਦੇ ਯਤਨਾਂ ਸਦਕਾ 37 ਸਾਲਾ ਨੌਜਵਾਨ ਦੀ ਮ੍ਰਿਤਕ ਦੇਹਦੁਬਈ ਤੋਂ ਪਹੁੰਚੀ ਵਤਨ

ਹਵਾਈ ਅੱਡੇ ਤੇ ਦੁਬਈ ਤੋਂ ਪਹੁੰਚੀ ਮ੍ਰਿਤਕ ਦੀ ਪਤਨੀ ਸੁਨੀਤਾ ਤੋਂ ਇਲਾਵਾ ਮ੍ਰਿਤਕ ਦੇ ਭਰਾ ਸਰਬਜੀਤ ਸਿੰਘ, ਸੰਦੀਪ ਸਿੰਘ,ਚਾਚਾ ਦਵਿੰਦਰ ਸਿੰਘ, ਜੀਜਾ ਸਤਨਾਮ ਕੁਮਾਰ ਆਦਿ ਬਲਜੀਤ ਦੀ ਮ੍ਰਿਤਕ ਦੇਹ ਲੈ ਕੇ ਆਉਣ ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਬਲਜੀਤ ਦੇ ਬਜ਼ੁਰਗ ਮਾਪਿਆਂ,ਛੋਟੇ-ਛੋਟੇ ਬੱਚਿਆਂ ਤੇ ਹੋਰ ਰਿਸ਼ਤੇਦਾਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਕਰਨੇ ਨਸੀਬ ਹੋਏ ਹਨ। ਜ਼ਿਕਰਯੋਗ ਹੈ ਕਿ ਇਸ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਡਾ.ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ ਹੈ ।

-PTCNews

Related Post